16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਹੈ | ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਕੁਮਾਰ ਚਾਬਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਲਿਆਂਦੀ ਗਈ ਹੈ | ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ | ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਅਧੂਰੇ ਪਏ ਵਿਕਾਸ ਕਾਰਜ ਮੌਜੂਦਾ ਸਰਕਾਰ ਦੇ ਉਮੀਦਵਾਰਾਂ ਲਈ ਬਣ ਸਕਦੇ ਹਨ ਵੱਡੀ ਚੁਣੌਤੀ ਅਗਲੀ ਖ਼ਬਰ ਮਲੋਟ ਚੋਣਾਂ 'ਚ ਰੋਮਾਂਚਕ ਮੋੜ, ਕਿਸ ਦੇ ਸਿਰ ਸਜੇਗਾ ਚੌਧਰ ਦਾ ਤਾਜ?
Ad Position 24