17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜੀਂਦੜਾ ਵਿਖੇ ਸਾਲਾਨਾ ਜੋੜ ਮੇਲੇ 'ਤੇ 52 ਪ੍ਰਾਣੀਆਂ ਨੇ ਅੰਮਿ੍ਤ ਪਾਨ ਕੀਤਾ

Ad Position 21
No active advertisement
ਅਜੀਤ ਡੈਸਕ 25-05-2026
ਕਿਸ਼ਨਪੁਰਾ ਕਲਾਂ, 24 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਜੀਂਦੜਾ ਵਿਖੇ ਸਾਲਾਨਾ ਜੋੜ ਮੇਲਾ 24 ਮਈ ਦਿਨ ਐਤਵਾਰ ਨੂੰ ਨਗਰ ਨਿਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ¢ ਮੁੱਖ ਸੇਵਾਦਾਰ ਭਾਈ ਗੁਰਮੇਲ ਸਿੰਘ ਨੇ ਦੱਸਿਆ ਕਿ ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲੇ ਵਲੋਂ ਚਲਾਈ ਮਰਿਯਾਦਾ ਅਨੁਸਾਰ ਸਾਲਾਨਾ ਜੋੜ ਮੇਲੇ ਤੇ ਅੱਜ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 52 ਪ੍ਰਾਣੀਆਂ ਨੇ ਅੰਮਿ੍ਤ ਪਾਨ ਕੀਤਾ¢ ਮੁੱਖ ਸੇਵਾਦਾਰ ਸੰਤ ਬਾਬਾ ਗੁਰਮੇਲ ਸਿੰਘ ਜੀਂਦੜੇ ਵਾਲਿਆਂ ਨੇ ਅੰਮਿ੍ਤ ਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਲੱਖ ਲੱਖ ਮੁਬਾਰਕਬਾਦ ਦਿੰਦਿਆਂ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ¢ ਇਸ ਮÏਕੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ, ਡਾਕਟਰ ਕਾਰਜ ਸਿੰਘ, ਪ੍ਰਭਜੋਤ ਸਿੰਘ ਭੁੱਲਰ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
Ad Position 24