17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸ਼ਿਵ ਕਿਰਪਾ ਬਜ਼ੁਰਗ ਆਸ਼ਰਮ ਵਿਖੇ ਪੰਜ ਦਿਨ ਦਾ ਤਜਰਬਾਤੀ ਸਿੱਖਿਆ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 25-05-2026
ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-ਮਾਈ ਭਾਰਤ ਮੋਗਾ ਵਲੋਂ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼ਿਵ ਕਿਰਪਾ ਬਜ਼ੁਰਗ ਆਸ਼ਰਮ ਵਿਖੇ 5 ਦਿਨਾਂ ਦਾ ਤਜਰਬਾਤੀ ਸਿੱਖਿਆ ਪ੍ਰੋਗਰਾਮ ਸਫਲਤਾ ਪੂਰਵਕ ਆਯੋਜਿਤ ਕੀਤਾ ਗਿਆ | ਇਸ ਮਨੁੱਖਤਾ ਭਰੇ ਉਪਰਾਲੇ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਸੇਵਾ ਭਾਵਨਾ, ਸਮਾਜਿਕ ਜ਼ਿੰਮੇਵਾਰੀ ਅਤੇ ਬਜ਼ੁਰਗਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਪ੍ਰੋਗਰਾਮ ਦੌਰਾਨ ਵਲੰਟੀਅਰਾਂ ਨੇ ਬਜ਼ੁਰਗਾਂ ਨਾਲ ਆਤਮਿਕ ਤੌਰ 'ਤੇ ਸਮਾਂ ਬਿਤਾਇਆ ਅਤੇ ਉਨ੍ਹਾਂ ਦੇ ਜੀਵਨ ਅਨੁਭਵ ਸੁਣੇ | ਨੌਜਵਾਨਾਂ ਦੀ ਇਸ ਸਾਂਝ ਨੇ ਬਜ਼ੁਰਗਾਂ ਦੇ ਇਕੱਲਾਪਣ ਨੂੰ ਘਟਾਉਣ ਦੇ ਨਾਲ-ਨਾਲ ਆਸ਼ਰਮ ਦੇ ਮਾਹੌਲ ਨੂੰ ਖ਼ੁਸ਼ਗਵਾਰ ਅਤੇ ਪਰਿਵਾਰਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ | ਵਲੰਟੀਅਰਾਂ ਵਲੋਂ ਬਜ਼ੁਰਗਾਂ ਨੂੰ ਮੋਬਾਈਲ ਫ਼ੋਨ ਦੀ ਵਰਤੋਂ, ਵੀਡੀਓ ਕਾਲ ਅਤੇ ਸੁਨੇਹੇ ਭੇਜਣ ਵਰਗੀਆਂ ਡਿਜੀਟਲ ਸਹੂਲਤਾਂ ਬਾਰੇ ਸਹਾਇਤਾ ਦਿੱਤੀ ਗਈ | ਇਸ ਤੋਂ ਇਲਾਵਾ ਘਰੇਲੂ ਖੇਡਾਂ, ਹਲਕੀਆਂ ਕਸਰਤਾਂ, ਸਭਿਆਚਾਰਕ ਗਤੀਵਿਧੀਆਂ, ਸਮੂਹ ਚਰਚਾਵਾਂ ਅਤੇ ਮਨੋਰੰਜਨ ਪ੍ਰੋਗਰਾਮ ਵੀ ਕਰਵਾਏ ਗਏ, ਜਿਨ੍ਹਾਂ ਵਿਚ ਬਜ਼ੁਰਗਾਂ ਨੇ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਦੌਰਾਨ ਸਿਹਤ, ਸਫ਼ਾਈ ਅਤੇ ਸਕਾਰਾਤਮਿਕ ਜੀਵਨ ਸ਼ੈਲੀ ਸਬੰਧੀ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਨੌਜਵਾਨਾਂ ਨੇ ਸਮਾਜ ਵਿਚ ਬਜ਼ੁਰਗਾਂ ਦੇ ਮਾਣ ਸਤਿਕਾਰ, ਉਨ੍ਹਾਂ ਦੀ ਸੰਭਾਲ ਅਤੇ ਸਮਾਜਿਕ ਸੁਰੱਖਿਆ ਦੇ ਮਹੱਤਵ ਬਾਰੇ ਆਪਣੇ ਵਿਚਾਰ ਵੀ ਪ੍ਰਗਟ ਕੀਤੇ | ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਮਨੁੱਖਤਾ, ਸੇਵਾ ਅਤੇ ਸਮਾਜਿਕ ਸੰਵੇਦਨਸ਼ੀਲਤਾ ਨਾਲ ਜੋੜਦੇ ਹਨ | ਉਨ੍ਹਾਂ ਕਿਹਾ ਕਿ ਮਾਈ ਭਾਰਤ ਵਲੋਂ ਭਵਿੱਖ ਵਿਚ ਵੀ ਅਜਿਹੀਆਂ ਪ੍ਰੇਰਨਾਦਾਇਕ ਅਤੇ ਸਮਾਜਿਕ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਭਿੰਡਰ ਕਲਾਂ 'ਚ ਨੌਜਵਾਨਾਂ ਨੇ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡਾ. ਕਾਲੀਚਰਨ ਸ਼ਰਮਾ ਦੁਆਰਾ ਡਿਜ਼ਾਈਨ ਪੇਟੈਂਟ ਭਾਰਤ ਸਰਕਾਰ ਦੁਆਰਾ ਮਨਜ਼ੂਰ
Ad Position 24