17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵੀਰ ਸਿੰਘ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 25-05-2026
ਨੱਥੂਵਾਲਾ ਗਰਬੀ, 24 ਮਈ (ਨਵਦੀਪ ਸਿੰਘ)-ਇਲਾਕੇ ਦੀ ਨਾਮਵਰ ਤੇ ਪੇਂਡੂ ਖੇਤਰ ਦੀ ਪੁਰਾਣੀ ਸੰਸਥਾ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਆਇਆ | ਸਾਇੰਸ ਗਰੁੱਪ, ਕਾਮਰਸ ਗਰੁੱਪ ,ਆਰਟਸ ਗਰੁੱਪ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਹਾਸਲ ਕਰਕੇ ਮੈਰਿਟ ਵਿਚ ਨਾਮ ਦਰਜ ਕਰਵਾਇਆ | 10 ਵਿਦਿਆਰਥੀਆਂ ਦੇ 90 ਫ਼ੀਸਦੀ ਤੋਂ ਉੱਪਰ ਬਾਕੀ ਸਾਰੇ ਬੱਚੇ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਪਾਸ ਹੋਏ | ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਮਾਹਲਾ ਖ਼ੁਰਦ ਨੇ ਨਾਨ ਮੈਡੀਕਲ ਵਿਚੋਂ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ਵਿਚ ਨਾਮ ਦਰਜ ਕਰਵਾਇਆ ਅਤੇ ਸਕੂਲ ਵਿਚੋਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ | ਰੁਪਿੰਦਰ ਕੌਰ ਨੱਥੂਵਾਲਾ ਗਰਬੀ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਕੋਮਲ ਕੌਰ ਨਾਥੇਵਾਲਾ ਨੇ 93 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਇਸੇ ਤਰ੍ਹਾਂ ਮੈਡੀਕਲ ਦੇ ਲੜਕਿਆਂ ਨੇ ਸੁਖਵੀਰ ਸਿੰਘ ਲੰਗੇਆਣਾ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਲਾਭਪ੍ਰੀਤ ਸਿੰਘ ਰੋਡੇ ਨੇ ਵੀ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਅਨਮੋਲ ਸਿੰਘ ਨੱਥੂਵਾਲਾ ਗਰਬੀ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਕੋਮਲਪ੍ਰੀਤ ਸਿੰਘ ਡੇਮਰੂ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਵਿਚੋਂ ਸੰਦੀਪ ਕੌਰ ਲੰਗੇਆਣਾ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਏਕਮਵੀਰ ਕੌਰ ਲੰਗੇਆਣਾ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਖ਼ੁਸ਼ਦੀਪ ਕੌਰ ਡੇਮਰੂ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਲੜਕਿਆ ਵਿਚੋਂ ਗੁਰਪ੍ਰੀਤ ਸਿੰਘ ਨੱਥੂਵਾਲਾ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਵਰਿੰਦਰ ਸਿੰਘ ਲੰਗੇਆਣਾ ਨੇ 75.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮਨਵੀਰ ਸਿੰਘ ਵੱਡਾ ਘਰ 75 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਆਰਟਸ ਦਾ ਨਤੀਜਾ ਵੀ 100 ਫ਼ੀਸਦੀ ਰਿਹਾ ਪਿ੍ੰਸੀਪਲ, ਸਕੂਲ ਪ੍ਰਬੰਧਕ, ਸਟਾਫ਼ ਵਲੋਂ ਬੱਚਿਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ | ਨਵਜੋਤ ਕੌਰ ਮਾਹਲਾ ਖ਼ੁਰਦ ਨੂੰ ਸਕੂਲ ਪ੍ਰਬੰਧਕਾਂ ਵਲੋਂ ਸ਼ਾਲ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਤੇਜਿੰਦਰ ਕੌਰ ਗਿੱਲ, ਪਿ੍ੰਸੀਪਲ ਭੁਪਿੰਦਰ ਕੌਰ, ਚੇਅਰਮੈਨ ਹਰਮਿੰਦਰ ਪਾਲ ਸਿੰਘ ਗਿੱਲ, ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ, ਲੈਕਚਰਾਰ ਰਵੀ ਕਾਂਤ, ਵੀਰਪਾਲ ਕੌਰ, ਜਸਵੀਰ ਕੌਰ, ਅਮਨਦੀਪ ਕੌਰ, ਅੰਗਰੇਜ਼ ਕੌਰ, ਰਜਵੰਤ ਕੌਰ, ਗੁਰਜੀਤ ਸਿੰਘ (ਸਾਰੇ ਅਧਿਆਪਕ) ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਨੇ ਲਾਵਾਰਸ ਲਾਸ਼ਾਂ ਦਾ ਸਸਕਾਰ ਕਰਵਾਇਆ ਅਗਲੀ ਖ਼ਬਰ ਸੋਸ਼ਲ ਵੈੱਲਫੇਅਰ ਕਲੱਬ ਨੇ ਸਰਕਾਰੀ ਹਾਈ ਸਕੂਲ ਘੱਲ ਕਲਾਂ ਵਿਖੇ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ ਲਗਾਇਆ
Ad Position 24