17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਦਸਮੇਸ਼ ਪਬਲਿਕ ਸਕੂਲ ਵਿਖੇ ਤਿ੍ਤਿਆ ਸੋਪਾਨ ਸਕਾਊਟ ਐਂਡ ਗਾਈਡੈਂਸ ਕੈਂਪ

Ad Position 21
No active advertisement
ਅਜੀਤ ਡੈਸਕ 25-05-2026
ਬਰਗਾੜੀ, 24 ਮਈ (ਲਖਵਿੰਦਰ ਸ਼ਰਮਾ)-ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਤਿੰਨ ਰੋਜ਼ਾ ਤਿ੍ਤਿਆ ਸੋਪਾਨ ਸਕਾਉਟ ਐਂਡ ਗਾਈਡੈਂਸ ਕੈਂਪ ਸਕੂਲ ਡਾਇਰੈਕਟਰ ਜਸਬੀਰ ਸਿੰਘ ਸੰਧੂ, ਪਿ੍ੰਸੀਪਲ ਅਜੇ ਸ਼ਰਮਾ, ਉਪ ਪਿ੍ੰਸੀਪਲ ਕਮਲਜੀਤ ਕੌਰ ਦੀ ਦੇਖ ਰੇਖ ਹੇਠ ਲਗਾਇਆ ਗਿਆ, ਜਿਸ ਵਿਚ ਕਰੀਬ 60 ਬੱਚਿਆਂ ਨੇ ਭਾਗ ਲਿਆ | ਕੈਂਪ ਦੌਰਾਨ ਪਿ੍ੰਸੀਪਲ ਅਜੇ ਸ਼ਰਮਾ ਨੇ ਸਕਾਉਟ ਦੀ ਮਹੱਤਤਾ ਬਾਰੇ ਦੱਸਿਆ | ਸਕਾਉਟ ਦਾ ਮੁੱਖ ਮਕਸਦ ਬੱਚਿਆਂ ਨੂੰ ਚੰਗੀ ਸਿਹਤ, ਦੂਸਰਿਆਂ ਦੀ ਸਾਂਭ ਸੰਭਾਲ, ਔਖੇ ਸਮੇਂ ਅਤੇ ਘੱਟ ਸਾਧਨਾਂ ਨਾਲ ਰਹਿਣ ਸਹਿਣ, ਖਾਣ ਪੀਣ, ਆਪਣੀ ਸੁਰੱਖਿਆ ਦਾ ਪ੍ਰਬੰਧ ਕਰਨਾ ਆਦਿ ਬਾਰੇ ਜਾਣਕਾਰੀ ਅਤੇ ਟਰੇਨਿੰਗ ਦੇਣਾ ਹੁੰਦਾ ਹੈ | ਕੈਂਪ ਦੇ ਆਖਰੀ ਦਿਨ ਬੱਚਿਆਂ ਨੇ ਕੈਂਪ ਦੌਰਾਨ ਲਈ ਟਰੇਨਿੰਗ ਅਨੁਸਾਰ ਪਕਵਾਨ ਬਣਾਏ ਅਤੇ ਆਪਣੀ ਸੁਰੱਖਿਆ ਕਰਨ ਦੇ ਜੌਹਰ ਆਦਿ ਵਿਖਾਏ | ਬੱਚਿਆਂ ਨੇ ਰੰਗਾਰੰਗ ਪੋ੍ਰਗਰਾਮ ਵੀ ਪੇਸ਼ ਕੀਤਾ ਅਤੇ ਬੱਚਿਆਂ ਦੇ ਕਰਵਾਏ ਡਰਾਇੰਗ ਮੁਕਾਬਲਿਆਂ ਵਿਚ ਚੰਗੀ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਸਕਾਉਟ ਮਾਸਟਰ ਕੋਚ ਜਸਕਰਨ ਸਿੰਘ, ਕੋਚ ਮਨਪ੍ਰੀਤ ਕੌਰ, ਰਮਨਦੀਪ ਕੌਰ, ਸਿਮਰਦੀਪ ਕੌਰ, ਰੁਪਿੰਦਰ ਕੌਰ ਅਤੇ ਤਪਿੰਦਰ ਸਿੰਘ ਬੇਦੀ ਡੀ ਓ ਸੀ ਵਲੋਂ ਬੱਚਿਆਂ ਨੂੰ ਕਰਵਾਈ ਮਿਹਨਤ ਅਤੇ ਦਿੱਤੀ ਵਧੀਆ ਟਰੇਨਿੰਗ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਕੋਆਰਡੀਨੇਟਰ ਚੇਤਨਾ ਸ਼ਰਮਾ, ਅਨੀਤਾ ਰਾਣੀ, ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਅਗਲੀ ਖ਼ਬਰ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਨੇ ਲਾਵਾਰਸ ਲਾਸ਼ਾਂ ਦਾ ਸਸਕਾਰ ਕਰਵਾਇਆ
Ad Position 24