ਜੈਤੋ, 24 ਮਈ (ਗੁਰਮੀਤਪਾਲ ਰੋੜੀਕਪੂਰਾ)-ਵਿਧਾਨ ਸਭਾ ਜੈਤੋ ਦੇ ਭਾਜਪਾ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਵਾਰਡ ਨੰਬਰ : 7 ਤੋਂ ਭਾਜਪਾ ਉਮੀਦਵਾਰ ਬੀਬੀ ਸੁਖਪਾਲ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ | ਲੋਕਾਂ ਵਲੋਂ ਵੀ ਭਰਵਾਂ ਸਮਰਥਨ ਅਤੇ ਪਿਆਰ ਦਿੱਤਾ ਗਿਆ | ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਕਿਹਾ ਕਿ ਭਾਜਪਾ ਹਮੇਸ਼ਾਂ ਲੋਕ ਹਿਤਾਂ ਦੀ ਰਾਜਨੀਤੀ ਕਰਦੀ ਆ ਰਹੀ ਹੈ ਅਤੇ ਵਾਰਡ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਪਿਆਰ ਅਤੇ ਸਮਰਥਨ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ 'ਤੇ ਭਰੋਸੇ ਨੂੰ ਦਰਸਾਉਂਦਾ ਹੈ | ਇਸ ਮੌਕੇ ਸੀਨੀਅਰ ਆਗੂ ਜਤਿੰਦਰ ਸਿੰਘ ਰੰਧਾਵਾ, ਡਾ. ਕਸ਼ਮੀਰ ਸਿੰਘ, ਜ਼ਿਲ੍ਹਾ ਪ੍ਰਧਾਨ ਓ.ਬੀ.ਸੀ. ਮੋਰਚਾ ਰਾਮ ਅਵਤਾਰ ਵਰਮਾ ਅਤੇ ਸਰਕਲ ਜੈਤੋ ਦਿਹਾਤੀ ਦੇ ਪ੍ਰਧਾਨ ਲਖਵਿੰਦਰ ਸਿੰਘ ਰੰਧਾਵਾ ਤੋਂ ਵੱਡੀ