17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਹਰਸਿਮਰਤ ਕੌਰ ਬਾਦਲ ਚੋਣ ਪ੍ਰਚਾਰ ਲਈ ਗਿੱਦੜਬਾਹਾ ਵਿਖੇ ਪਹੁੰਚੇ

Ad Position 21
No active advertisement
ਅਜੀਤ ਡੈਸਕ 25-05-2026
ਗਿੱਦੜਬਾਹਾ, 24 ਮਈ (ਸ਼ਿਵਰਾਜ ਸਿੰਘ ਬਰਾੜ)-10 ਸਾਲਾਂ 'ਚ 'ਆਪ' ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ | ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਹ ਅੱਜ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਗਿੱਦੜਬਾਹਾ ਵਿਖੇ ਪਹੁੰਚੇ ਹੋਏ ਸਨ | ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਪਣੀ ਹਾਰ ਦੇਖ ਕੇ ਬੁਖਲਾਈ ਹੋਈ ਸਰਕਾਰ ਦੀ ਸ਼ਹਿ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕੀਤੇ ਗਏ ਅਤੇ ਹੁਣ ਫ਼ਿਰ ਗੁੰਡਾਗਰਦੀ ਕੀਤੀ ਜਾਵੇਗੀ | ਭਾਵੇਂ ਹੁਣ ਕਿੰਨਾ ਵੀ ਜ਼ੋਰ ਜ਼ੁਲਮ ਕਰ ਲੈਣ, ਪ੍ਰੰਤੂ ਝਾੜੂ ਤੇ ਕਾਂਗਰਸ ਦਾ ਝੂਠ ਲੋਕਾਂ ਸਾਹਮਣੇ ਆ ਗਿਆ ਹੈ | ਬੀਬਾ ਬਾਦਲ ਨੇ ਕਿਹਾ ਕਿ ਇਹ ਨਾ ਸਮਝਣ ਕੇ ਵੋਟਾਂ ਵਾਲੇ ਦਿਨ ਗੇਟ ਬੰਦ ਕਰ ਲੈਣਗੇ, ਪ੍ਰੰਤੂ ਸਰਕਾਰ ਦੇ ਚਾਰ ਮਹੀਨੇ ਬਾਕੀ ਰਹਿ ਗਏ ਹਨ ਅਤੇ ਇਹੀ ਲੋਕ ਇਨ੍ਹਾਂ ਨੂੰ ਘਰੋਂ ਬਾਹਰ ਨਹੀਂ ਨਿਕਲਣ ਦੇਣਗੇ | ਉਨ੍ਹਾਂ ਆਮ ਲੋਕਾਂ ਨੂੰ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਹਲਕਾ ਇੰਚਾਰਜ ਗੁਰਵਿੰਦਰ ਸਿੰਘ ਬਣਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ, ਬੀਬੀ ਗੁਰਦਿਆਲ ਕੌਰ ਮੱਲਣ, ਵਕੀਲ ਗੁਰਮੀਤ ਸਿੰਘ ਮਾਨ, ਦਿਨੇਸ਼ ਗਰਗ, ਵਕੀਲ ਗੁਰਪਿੰਸਕ ਮਾਨ, ਚਰਨਜੀਤ ਸਿੰਘ ਭੂੰਦੜ ਆਦਿ ਆਗੂ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੀ ਚੜ੍ਹਦੀ ਕਲਾ ਲਈ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ- ਵਿਧਾਇਕ ਅਮੋਲਕ ਸਿੰਘ ਅਗਲੀ ਖ਼ਬਰ ਭਾਜਪਾ ਹਮੇਸ਼ਾ ਲੋਕ ਹਿਤਾਂ ਦੀ ਰਾਜਨੀਤੀ ਕਰਦੀ: ਪ੍ਰਕਾਸ਼ ਸਿੰਘ ਸੇਵੇਵਾਲਾ
Ad Position 24