17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਰਾਜਸੀ ਆਗੂ ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਲਈ ਹੋਏ ਪੱਬਾਂ ਭਾਰ

Ad Position 21
No active advertisement
ਅਜੀਤ ਡੈਸਕ 25-05-2026
ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਨਗਰ ਕੌਂਸਲ ਚੋਣਾਂ ਦਾ ਚੋਣ ਪ੍ਰਚਾਰ ਬੀਤੀ ਸ਼ਾਮ ਸਮਾਪਤ ਹੋ ਗਿਆ | ਇਨ੍ਹਾਂ ਚੋਣ ਮੁਕਾਬਲਿਆਂ ਵਿਚ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂ ਆਪਣੇ ਆਪਣੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੋ ਗਏ ਹਨ | ਚੋਣ ਪ੍ਰਚਾਰ ਵਿਚ ਇਨ੍ਹਾਂ ਆਗੂਆਂ ਦੀਆਂ ਪਤਨੀਆਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ | ਫ਼ਰੀਦਕੋਟ ਸ਼ਹਿਰ ਦੇ 25 ਵਾਰਡਾਂ ਵਿਚੋਂ ਵਾਰਡ ਨੰ: 20 ਤੋਂ ਆਜ਼ਾਦ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਿਹਾ | ਬਾਕੀ 24 ਵਾਰਡਾਂ 'ਚ ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ, ਭਾਜਪਾ ਸਮੇਤ 105 ਦੇ ਕਰੀਬ ਉਮੀਦਵਾਰ ਚੋਣ ਮੈਦਾਨ 'ਚ ਖੜ੍ਹੇ ਹਨ | ਕਾਂਗਰਸ ਵਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਉਨ੍ਹਾਂ ਦੀ ਪਤਨੀ ਅਮਨ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਕੀਤੀਆਂ ਚੋਣ ਮੀਟਿੰਗਾਂ 'ਚ ਵੋਟ ਪਾਉਣ ਦੀ ਮੰਗ ਕਰਦਿਆਂ ਕਿਹਾ ਕਿ ਫ਼ਰੀਦਕੋਟ ਸ਼ਹਿਰ ਅੰਦਰ ਜਿਨ੍ਹੇ ਵੀ ਵਿਕਾਸ ਕਾਰਜ ਹੁਣ ਤੱਕ ਹੋਏ ਹਨ ਉਹ ਪਿਛਲੀ ਕਾਂਗਰਸ ਸਰਕਾਰ ਸਮੇਂ ਹੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਮੁੱਖ ਮੁਕਾਬਲਾ ਕਾਂਗਰਸ ਤੇ ਆਮ ਆਦਮੀ ਪਾਰਟੀ ਦਰਮਿਆਨ ਹੈ | ਦੂਸਰੀਆਂ ਪਾਰਟੀਆਂ ਮੁਕਾਬਲੇ ਵਿਚ ਨਹੀਂ ਹਨ | ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਉਸ ਪਾਰਟੀ ਨੂੰ ਵੋਟ ਪਾਉਣ ਜਿਸ ਨੇ ਸ਼ਹਿਰ ਦੇ ਵਿਕਾਸ ਕਾਰਜ ਕਰਵਾਏ ਹਨ | ਸ਼ੋ੍ਰਮਣੀ ਅਕਾਲੀ ਦਲ ਵਲੋਂ ਪਰਮਬੰਸ ਸਿੰਘ ਰੋਮਾਣਾ ਤੇ ਉਨ੍ਹਾਂ ਦੀ ਪਤਨੀ ਸੁਖਜੀਵ ਕੌਰ ਸ਼ੈਰੀ ਰੋਮਾਣਾ ਵੀ ਚੋਣ ਪ੍ਰਚਾਰ ਵਿਚ ਪੂਰੀ ਤਰ੍ਹਾਂ ਸਰਗਰਮ ਹਨ | ਉਨ੍ਹਾਂ ਨੇ ਆਪਣੇ ਉਮੀਦਵਾਰਾਂ ਲਈ ਵੋਟਾਂ ਦੀ ਮੰਗ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਹਿਤੈਸ਼ੀ ਪਾਰਟੀ ਹੈ | ਪੰਜਾਬ ਦਾ ਵਿਕਾਸ ਉਦੋਂ ਹੀ ਹੋਇਆ ਹੈ ਜਦੋਂ ਪੰਜਾਬ ਦੀ ਵਾਗਡੋਰ ਸ਼ੋ੍ਰਮਣੀ ਅਕਾਲੀ ਦਲ ਕੋਲ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਇੱਥੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਸਥ ਾਪਿਤ ਕਰਕੇ ਮੈਡੀਕਲ ਸਿੱਖਿਆ ਦੇ ਖੇਤਰ ਵਿਚ ਫ਼ਰੀਦਕੋਟ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਉਨ੍ਹਾਂ ਦੀ ਪਤਨੀ ਬੇਅੰਤ ਕੌਰ ਸੇਖੋਂ, ਪਾਰਟੀ ਆਗੂਆਂ ਗੁਰਤੇਜ ਸਿੰਘ ਖੋਸਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਜ਼ਿਲ੍ਹਾ ਪ੍ਰਧਾਨ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਵੀ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਪੂਰੀ ਤਰ੍ਹਾਂ ਸਰਗਰਮ ਹਨ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਅਤੇ ਸੰਦੀਪ ਸਿੰਘ ਸੰਨੀ ਬਰਾੜ ਵੀ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਦਿਨ ਰਾਤ ਚੋਣ ਪ੍ਰਚਾਰ ਵਿਚ ਰੁਝੇ ਹੋਏ ਹਨ | ਗਰਮੀ ਦੇ ਬਾਵਜੂਦ ਚੋਣ ਮੈਦਾਨ ਵਿਚ ਖੜ੍ਹੇ ਸਾਰੇ ਉਮੀਦਵਾਰ ਸਵੇਰ ਅਤੇ ਸ਼ਾਮ ਨੂੰ ਹੀ ਚੋਣ ਪ੍ਰਚਾਰ ਕਰ ਰਹੇ ਹਨ | ਜਦੋਂ ਕਿ ਦੁਪਹਿਰ ਸਮੇਂ ਆਪਣੇ ਦਫ਼ਤਰਾਂ ਵਿਚ ਬੈਠ ਕੇ ਆਪਣੇ ਆਪਣੇ ਵਾਰਡਾਂ ਦੀ ਵੋਟਾਂ ਦੀ ਗਿਣਤੀ ਮਿਣਤੀ ਅਤੇ ਨੀਤੀਆਂ ਬਣਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਤਕਨੀਕੀ ਕਾਲਜਾਂ 'ਚ ਕੰਮ ਕਰਦੇ ਗੈਸਟ ਫ਼ੈਕਲਟੀ ਤੇ ਕੱਚੇ ਇੰਸਟਰਕਟਰਾਂ ਦੀਆਂ ਲਟਕਦੀਆਂ ਜਾਇਜ਼ ਮੰਗਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ 'ਆਪ' ਦੀ ਚੜ੍ਹਦੀ ਕਲਾ ਲਈ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ- ਵਿਧਾਇਕ ਅਮੋਲਕ ਸਿੰਘ
Ad Position 24