17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਤਕਨੀਕੀ ਕਾਲਜਾਂ 'ਚ ਕੰਮ ਕਰਦੇ ਗੈਸਟ ਫ਼ੈਕਲਟੀ ਤੇ ਕੱਚੇ ਇੰਸਟਰਕਟਰਾਂ ਦੀਆਂ ਲਟਕਦੀਆਂ ਜਾਇਜ਼ ਮੰਗਾਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-05-2026
ਕੋਟਕਪੂਰਾ, 24 ਮਈ (ਮੇਘਰਾਜ)-ਆਲ ਪੰਜਾਬ ਡੀ.ਐਸ.ਟੀ.ਸੀ.ਟੀ.ਐਸ ਕੰਟਰੈਕਟ ਇੰਸਟਰਕਟਰ ਯੂਨੀਅਨ ਦੀ ਸਥਾਨਕ ਮਿਉਂਸਪਲ ਪਾਰਕ ਵਿਖੇ ਮੀਟਿੰਗ ਹੋਈ | ਮੀਟਿੰਗ 'ਚ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਹ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 'ਚ ਬਤੌਰ ਕੰਟਰੈਕਟ ਅਤੇ ਗੈਸਟ ਫੈਕਲਟੀ 700 ਦੇ ਕਰੀਬ ਇੰਸਟਰਕਟਰ ਸੇਵਾਵਾਂ ਨਿਭਾ ਰਹੇ ਹਨ | ਆਪਣੀਆਂ ਮੰਗਾਂ ਸਬੰਧੀ ਕਈ ਵਾਰ ਮੁੱਖ ਮੰਤਰੀ, ਵਿੱਤ ਮੰਤਰੀ, ਤਕਨੀਕੀ ਸਿੱਖਿਆ ਮੰਤਰੀ ਸਮੇਤ ਹੋਰ ਮੰਤਰੀਆਂ ਨੂੰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਉਨ੍ਹਾਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਪਰ ਮੰਗਾਂ ਸਬੰਧੀ ਮੀਟਿੰਗ ਨਹੀਂ ਕੀਤੀ ਗਈ | ਪੰਜਾਬ ਦੇ ਤਕਨੀਕੀ ਕਾਲਜਾਂ 'ਚ ਕੰਮ ਕਰਦੇ ਗੈਸਟ ਫੈਕਲਟੀ ਕੱਚੇ ਇੰਸਟਰਕਟਰਾਂ ਦੇ ਭਵਿੱਖ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ ¢ ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ 6 ਜੂਨ 2026 ਤੱਕ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਪੱਤਰ ਜਾਰੀ ਨਹੀਂ ਕੀਤਾ ਤਾਂ ਪੂਰੀ ਯੂਨੀਅਨ ਵਲੋਂ ਮਿਤੀ 6 ਜੂਨ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਸਿਮਰਨਜੀਤ ਸਿੰਘ, ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ, ਸੁਖਬੀਰ ਸਿੰਘ, ਸਵਰਨ ਸਿੰਘ, ਮਨਜਿੰਦਰ ਸਿੰਘ, ਅਮਨਦੀਪ ਸਿੰਘ, ਗੁਰਜੀਤ ਸਿੰਘ ਸਮੇਤ ਹੋਰ ਵੀ ਮੈਂਬਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਲੋਕ ਚੋਣਾਂ 'ਚ ਇਮਾਨਦਾਰ ਤੇ ਲੋਕਾਂ ਪ੍ਰਤੀ ਸਮਰਪਿਤ ਉਮੀਦਵਾਰਾਂ ਦੀ ਚੋਣ ਕਰਨ-ਗਿਰਧਰ ਅਗਲੀ ਖ਼ਬਰ ਰਾਜਸੀ ਆਗੂ ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਲਈ ਹੋਏ ਪੱਬਾਂ ਭਾਰ
Ad Position 24