18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 12 ਤੇ 16 ਦੇ ਚੋਣ ਜਲਸੇ ਨੂੰ ਕੀਤਾ ਸੰਬੋਧਨ

Ad Position 21
No active advertisement
ਅਜੀਤ ਡੈਸਕ 25-05-2026
ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਲੁਧਿਆਣਾ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਵਾਰਡ ਨੰਬਰ 12 ਤੋਂ ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ ਮਿੰਟੂ ਕੰਗ ਅਤੇ ਵਾਰਡ ਨੰਬਰ 16 ਤੋਂ ਕਾਂਗਰਸੀ ਉਮੀਦਵਾਰ ਗੁਰਬਿੰਦਰ ਕੌਰ ਪਤੰਗਾ ਦੇ ਹੱਕ ਵਿਚ ਸਾਂਝੇ ਚੋਣ ਜਲਸੇ ਨੂੰ ਸੰਬੋਧਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਆਉਣ 'ਤੇ ਅਮਨ ਕਾਨੂੰਨ ਤੇ ਤਰੱਕੀ ਦਾ ਰਾਜ ਸਥਾਪਤ ਹੋਵੇਗਾ | ਜਿਸ ਤਰ੍ਹਾਂ ਲੋਕ ਸਭਾ ਵਿਚ ਕਾਂਗਰਸ ਨੂੰ ਸਭ ਤੋਂ ਵੱਧ 7 ਸੀਟਾਂ ਮਿਲੀਆਂ, ਉਸੇ ਤਰ੍ਹਾਂ ਵਿਧਾਨ ਸਭਾ ਵਿਚ 2027 'ਚ ਕਾਂਗਰਸ ਨੂੰ ਬਹੁਮਤ ਨਾਲ ਜਿਤਾ ਕੇ ਸੱਤਾ ਵਿਚ ਲਿਆਂਦਾ ਜਾਵੇ ਤਾਂ ਜੋ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੋਰਿਆ ਜਾ ਸਕੇ | ਉਨ੍ਹਾਂ ਅਕਾਲੀ ਦਲ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਰਾਜ ਵਿਚ ਰੇਤਾ, ਬਜਰੀ ਮਾਫੀਆ ਚੱਲਦਾ ਰਿਹਾ ਤੇ ਨਸ਼ੇ ਦਾ ਪੰਜਾਬ ਛੇਵਾਂ ਦਰਿਆ ਵਗਿਆ | ਜਦਕਿ ਭਾਜਪਾ ਧਰਮ ਦੇ ਨਾਂਅ 'ਤੇ ਰਾਜਨੀਤੀ ਕਰਕੇ ਕੁਰਸੀ 'ਤੇ ਕਾਬਜ਼ ਹੋਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਜਿਤਾ ਕੇ ਕਾਂਗਰਸ ਦੇ ਹੱਥ ਮਜ਼ਬੂਤ ਕਰਨ ਦੀ ਮੰਗ ਕੀਤੀ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜੱਗਾ ਸਿੰਘ ਕੰਗ ਅਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 13 'ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚੋਣ ਜਲਸੇ ਨੂੰ ਕੀਤਾ ਸੰਬੋਧਨ ਅਗਲੀ ਖ਼ਬਰ 'ਆਪ' ਵਲੋਂ ਵਾਰਡ ਨੰਬਰ 13, 14 ਤੇ 15 ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਜਲਸੇ
Ad Position 24