ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ 22 ਤੋਂ ਉਮੀਦਵਾਰ ਸੁਖਜਿੰਦਰ ਸਿੰਘ ਬੱਬਲੂ ਬਰਾੜ ਦੇ ਹੱਕ ਵਿਚ ਵਿਸ਼ਾਲ ਚੋਣ ਜਲਸਾ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਵਾਰਡ ਵਾਸੀ ਸ਼ਾਮਿਲ ਹੋਏ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਭਲਾਈ ਲਈ ਵੱਡੇ ਕੰਮ ਕੀਤੇ ਹਨ | ਉਨ੍ਹਾਂ ਕਿਹਾ ਕਿ ਸਾਰੇ ਵਰਗਾਂ ਨੂੰ ਪ੍ਰਤੀ ਦੋ ਮਹੀਨੇ 600 ਯੂਨਿਟ ਬਿਜਲੀ ਮੁਆਫ਼ੀ, 10 ਲੱਖ ਸਿਹਤ ਬੀਮਾ ਯੋਜਨਾ ਕਾਰਡ, ਔਰਤਾਂ ਨੂੰ ਪ੍ਰਤੀ ਮਹੀਨਾ 1000 ਤੇ 1500 ਰੁਪਏ ਦੇਣ ਸਮੇਤ ਵੱਡੇ ਇਤਿਹਾਸਕ ਫ਼ੈਸਲੇ ਕੀਤੇ ਹਨ | ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਅਤੇ 'ਆਪ' ਦਾ ਐੱਮ.ਸੀ. ਹੋਵੇਗਾ ਤਾਂ ਵਾਰਡਾਂ ਦੇ ਸਾਰੀਆਂ ਮੰਗਾਂ ਤੇ ਮੁਸ਼ਕਿਲਾਂ ਦੇ ਹੱਲ ਸੌਖੇ ਹੋ ਜਾਣਗੇ | ਇਸ ਮੌਕੇ ਸੁਖਜਿੰਦਰ ਸਿੰਘ ਬਬਲੂ ਬਰਾੜ ਤੇ ਹੋਰਾਂ ਨੇ ਸੰਬੋਧਨ ਕੀਤਾ |