18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸੰਜੀਤ ਸਿੰਘ ਸਨੀ ਗਿੱਲ ਆਪਣੇ ਉਮੀਦਵਾਰਾਂ ਲਈ ਕਰ ਰਹੇ ਹਨ ਧੰੂਆਂਧਾਰ ਚੋਣ ਪ੍ਰਚਾਰ ਕਿਹਾ, ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਜਿੱਤਣਗੇ ਵੱਡੀ ਲੀਡ ਨਾਲ

Ad Position 21
No active advertisement
ਅਜੀਤ ਡੈਸਕ 25-05-2026
ਮੋਗਾ, 24 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ ਵਿਚ ਲੜੀਆਂ ਜਾ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਹਿਰ ਦੇ ਹਰੇਕ ਵਾਰਡ ਵਿਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ ਤੇ ਸੰਜੀਤ ਸਿੰਘ ਸਨੀ ਗਿੱਲ ਆਪਣੇ ਉਮੀਦਵਾਰਾਂ ਲਈ ਆਪਣੀ ਟੀਮ ਨਾਲ ਹਰੇਕ ਵਾਰਡ ਵਿਚ ਜਾ ਕੇ ਧੂੰਆਂਧਾਰ ਚੋਣ ਪ੍ਰਚਾਰ ਕਰ ਰਹੇ ਹਨ | ਅੱਜ ਉਨ੍ਹਾਂ ਵਲੋਂ ਵੱਖ ਵੱਖ ਵਾਰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ | ਵਾਰਡ ਨੰਬਰ 49 ਤੋਂ ਸਾਬਕਾ ਡਿਪਟੀ ਮੇਅਰ ਰਹੇ ਜਰਨੈਲ ਸਿੰਘ ਦੁੱਨੇਕੇ ਚੋਣ ਲੜ ਰਹੇ ਹਨ, ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਸ਼ਹਿਰ ਦੇ ਹਰ ਵਾਰਡ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ ਕਿਉਂਕਿ ਲੋਕ ਹੁਣ ਆਪ ਸਰਕਾਰ ਤੋਂ ਤੰਗ ਆ ਕੇ ਇਨ੍ਹਾਂ ਤੋਂ ਖਹਿੜਾ ਛੁਡਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਰਹੇ ਹਨ ਅਤੇ ਨਗਰ ਨਿਗਮ ਦੀਆਂ ਚੋਣਾਂ ਸਾਲ 2027 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਵੀ ਮੁੱਢ ਬੰਨ੍ਹਣਗੀਆਂ | ਉਨ੍ਹਾਂ ਕਿਹਾ ਕਿ ਜੇਕਰ ਨਗਰ ਨਿਗਮ ਮੋਗਾ ਦੀ ਗੱਲ ਕੀਤੀ ਜਾਵੇ ਤਾਂ ਧੱਕੇ ਨਾਲ ਕਾਬਜ਼ ਹੋਈ ਸੱਤਾਧਾਰੀ ਸਰਕਾਰ ਦੇ ਨੁਮਾਇੰਦਿਆਂ ਨੇ ਪੈਸੇ ਦੀ ਦੁਰਵਰਤੋਂ ਕਰ ਕੇ ਅੰਨ੍ਹੀ ਲੁੱਟ ਕੀਤੀ ਹੈ ਅਤੇ ਇਨ੍ਹਾਂ ਤੋਂ ਅੱਕੇ ਸ਼ਹਿਰ ਵਾਸੀ ਹੁਣ ਇਨ੍ਹਾਂ ਨੂੰ ਸਬਕ ਸਿਖਾਉਣ ਦੇ ਰੌਂਅ ਵਿਚ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵੱਡੇ ਬਹੁਮਤ ਨਾਲ ਜਿੱਤ ਕੇ ਨਗਰ ਨਿਗਮ ਮੋਗਾ ਅੰਦਰ ਆਪਣਾ ਮੇਅਰ ਬਣਾ ਕੇ ਸ਼ਹਿਰ ਵਾਸੀਆਂ ਨੂੰ ਉਹ ਬਣਦੀਆਂ ਸਹੂਲਤਾਂ ਨਾਲ ਨਿਵਾਜੇਗਾ ਜਿਸ ਦੇ ਉਹ ਸਹੀ ਹੱਕਦਾਰ ਹਨ | ਇਸ ਮੌਕੇ ਪਿੰਦਰ ਸਿੰਘ ਢਿੱਲੋਂ, ਤਰਸੇਮ ਸਿੰਘ ਸੇਮਾ, ਬਲਜੀਤ ਸਿੰਘ ਖੋਸਿਆਂ ਵਾਲੇ, ਰਾਜਵੰਤ ਸਿੰਘ ਮਾਹਲਾ, ਜਸਪ੍ਰੀਤ ਸਿੰਘ ਜੱਸਾ, ਬਲਦੇਵ ਸਿੰਘ ਰਾਜੂ, ਰਵਦੀਪ ਸਿੰਘ ਸੰਘਾ, ਅਵਤਾਰ ਸਿੰਘ ਤਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਲਾਭ ਸਿੰਘ ਆਹਲੂਵਾਲੀਆ • ਕਿਹਾ, ਮੋਗਾ... ਅਗਲੀ ਖ਼ਬਰ ਮਲੋਟ ਦੇ ਵਾਰਡ ਨੰਬਰ 23 'ਚ ਫਸਵਾਂ ਮੁਕਾਬਲਾ
Ad Position 24