18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਗਰ ਨਿਗਮ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਲਾਭ ਸਿੰਘ ਆਹਲੂਵਾਲੀਆ • ਕਿਹਾ, ਮੋਗਾ ਸ਼ਹਿਰ ਦੇ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣਾ ਸਮੇਂ ਦੀ ਲੋੜ

Ad Position 21
No active advertisement
ਅਜੀਤ ਡੈਸਕ 25-05-2026
ਮੋਗਾ, 24 ਮਈ (ਸੁਰਿੰਦਰਪਾਲ ਸਿੰਘ)-26 ਮਈ ਨੂੰ ਹੋਣ ਜਾ ਰਹੀ ਨਗਰ ਨਿਗਮ ਮੋਗਾ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ ਤੇ ਹਰ ਸਿਆਸੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ | ਭਾਵੇਂ ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਪਰ ਇਸ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਦਾ ਸਿਲਸਿਲਾ ਜਾਰੀ ਰਿਹਾ | ਕਾਂਗਰਸੀ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਐਗਰੋ ਇੰਡਸਟਰੀ ਲਾਭ ਸਿੰਘ ਆਹਲੂਵਾਲੀਆ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਦੁਖੀ ਹਨ ਕਿਉਂਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਵਿਚੋਂ ਕੋਈ ਵਾਅਦਾ ਵੀ ਪੂਰਾ ਨਹੀਂ ਕੀਤਾ, ਵਿਕਾਸ ਕਰਨ ਦੀ ਬਜਾਏ ਸਾਰਾ ਪੈਸਾ ਇਸ਼ਤਿਹਾਰਬਾਜ਼ੀ 'ਤੇ ਖ਼ਰਚ ਕੀਤਾ ਗਿਆ ਜਦ ਕਿ ਅਸਲੀਅਤ ਵਿਚ ਕੁਝ ਨਜ਼ਰ ਨਹੀਂ ਆਉਂਦਾ | ਲਾਭ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੀਨੀਅਰ ਆਗੂਆਂ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਸਿਖ਼ਰਾਂ 'ਤੇ ਪਹੁੰਚਾਇਆ ਗਿਆ ਹੈ | ਉਨ੍ਹਾਂ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੋਗਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤੇ ਪਾਰਟੀ ਭਰੋਸਾ ਦਿੰਦੀ ਹੈ ਕਿ ਮੋਗਾ ਸ਼ਹਿਰ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮੋਗਾ-ਕੋਟਕਪੂਰਾ ਰੇਲਵੇ ਫਲਾਈਓਵਰ ਬਿ੍ਜ ਕੋਲ ਖਾਲੀ ਪਲਾਟ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼ • ਪੁਲਿਸ ਮੌ... ਅਗਲੀ ਖ਼ਬਰ ਸੰਜੀਤ ਸਿੰਘ ਸਨੀ ਗਿੱਲ ਆਪਣੇ ਉਮੀਦਵਾਰਾਂ ਲਈ ਕਰ ਰਹੇ ਹਨ ਧੰੂਆਂਧਾਰ ਚੋਣ ਪ੍ਰਚਾਰ ਕਿਹਾ, ਸ਼੍ਰੋਮਣੀ ਅਕਾਲੀ ਦਲ ਦੇ ਕੌ...
Ad Position 24