18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਮੋਗਾ-ਕੋਟਕਪੂਰਾ ਰੇਲਵੇ ਫਲਾਈਓਵਰ ਬਿ੍ਜ ਕੋਲ ਖਾਲੀ ਪਲਾਟ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼ • ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਵਿਚ ਜੁਟੀ

Ad Position 21
No active advertisement
ਅਜੀਤ ਡੈਸਕ 25-05-2026
ਮੋਗਾ, 24 ਮਈ (ਗੁਰਤੇਜ ਸਿੰਘ ਬੱਬੀ)-ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਪਿੰਡ ਮਹਿਮੇ ਵਾਲਾ ਨਿਵਾਸੀ ਨੌਜਵਾਨ ਦੀ ਲਾਸ਼ ਮੋਗਾ ਕੋਟਕਪੂਰਾ ਰੇਲਵੇ ਫਲਾਈਓਵਰ ਕੋਲ ਖਾਲੀ ਪਲਾਟ 'ਚੋਂ ਲਾਸ਼ ਮਿਲੀ | ਮਿ੍ਤਕ ਨੌਜਵਾਨ ਦੀ ਪਹਿਚਾਣ ਅਮਨਦੀਪ ਸਿੰਘ (35) ਵਾਸੀ ਪਿੰਡ ਮਹਿਮੇ ਆਣਾ, ਮੋਗਾ ਵਜੋਂ ਹੋਈ | ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਹ ਆਪਣੇ ਦੋਸਤ ਕਿ੍ਸ਼ਨ ਸੈਣੀ, ਜੋ ਕਿ ਕੌਂਸਲਰ ਦੀ ਚੋਣ ਲੜ ਰਹੇ ਹਨ, ਦੇ ਚੋਣ ਪ੍ਰਚਾਰ ਲਈ ਮੋਗਾ ਆਇਆ ਹੋਇਆ ਸੀ | ਚੋਣ ਪ੍ਰਚਾਰ ਤੋਂ ਬਾਅਦ ਉਹ ਸ਼ਾਮ ਕਰੀਬ ਸਾਢੇ ਸੱਤ ਵਜੇ ਆਪਣੇ ਪਿੰਡ ਲਈ ਨਿਕਲਿਆ ਸੀ, ਪਰ ਘਰ ਨਹੀਂ ਪਹੁੰਚਿਆ | ਜਿਸ ਤੋਂ ਬਾਅਦ ਪਰਿਵਾਰ ਵਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਅਤੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਵੀ ਦਿੱਤੀ ਗਈ | ਅੱਜ ਪਰਿਵਾਰ ਨੂੰ ਸੂਚਨਾ ਮਿਲੀ ਕਿ ਇਕ ਖਾਲੀ ਪਲਾਟ ਵਿਚ ਲਾਸ਼ ਪਈ ਹੈ | ਜਦੋਂ ਪਰਿਵਾਰਿਕ ਮੈਂਬਰ ਮੌਕੇ 'ਤੇ ਪਹੁੰਚੇ ਤਾਂ ਲਾਸ਼ ਦੀ ਪਹਿਚਾਣ ਅਮਨਦੀਪ ਸਿੰਘ ਉਰਫ਼ ਅਮਨਾ ਵਜੋਂ ਹੋਈ | ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਿ੍ਤਕ ਦੋ ਬੱਚੀਆਂ ਦਾ ਪਿਤਾ ਸੀ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ | ਜਾਂਚ ਦੌਰਾਨ ਮੌਕੇ ਤੇ ਪਹੁੰਚੇ ਡੀ.ਐਸ.ਪੀ. ਜਤਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਰਿਵਾਰ ਵਲੋਂ ਪਹਿਲਾਂ ਹੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ ਅਤੇ ਪੁਲਿਸ ਵਲੋਂ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਸੀ | ਹੁਣ ਨੌਜਵਾਨ ਦੀ ਲਾਸ਼ ਖਾਲੀ ਪਲਾਟ ਵਿਚੋਂ ਮਿਲੀ ਹੈ ਤੇ ਪੁਲਿਸ ਹਰ ਪੱਖ ਨੂੰ ਧਿਆਨ ਵਿਚ ਰੱਖ ਕੇ ਜਾਂਚ ਕਰ ਰਹੀ ਹੈ ਅਤੇ ਫੋਰੈਂਸਿਕ ਟੀਮਾਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ ਤਾਂ ਜੋ ਮਾਮਲੇ ਦੀ ਅਸਲ ਸਚਾਈ ਸਾਹਮਣੇ ਆ ਸਕੇ |
Ad Position 22
No active advertisement
ਪਿਛਲੀ ਖ਼ਬਰ ਅਮਨ-ਸ਼ਾਂਤੀ ਨਾਲ ਜਿੱਤਾਂਗੇ ਮਲੋਟ ਨਗਰ ਕੌਂਸਲ ਚੋਣਾਂ-ਡਾ. ਬਲਜੀਤ ਕੌਰ ਅਗਲੀ ਖ਼ਬਰ ਨਗਰ ਨਿਗਮ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਲਾਭ ਸਿੰਘ ਆਹਲੂਵਾਲੀਆ • ਕਿਹਾ, ਮੋਗਾ...
Ad Position 24