ਮਲੋਟ, 24 ਮਈ (ਪਾਟਿਲ)-ਨਗਰ ਕੌਂਸਲ ਚੋਣਾਂ 'ਚ ਵਾਰਡ ਨੰਬਰ 8 ਵਿੱਚ ਚੋਣ ਪ੍ਰਚਾਰ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਇਲਾਕਾ ਵਾਸੀਆਂ ਨੇ ਉਮੀਦਵਾਰ ਦੇ ਪੱਖ ਵਿਚ ਭਰਵਾਂ ਸਮਰਥਨ ਜਤਾਇਆ | ਇਸ ਸੰਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਦੱਸਿਆ ਕਿ ਵਾਰਡ ਨੰਬਰ 8 ਵਿਚ ਕਾਂਗਰਸ ਦੇ ਉਮੀਦਵਾਰ ਸੋਨੂ ਡਾਵਰ ਨੂੰ ਲੋਕਾਂ ਵਲੋਂ ਮਿਲ ਰਿਹਾ ਅਥਾਹ ਪਿਆਰ ਤੇ ਸਤਿਕਾਰ ਉਨ੍ਹਾਂ ਦੀ ਵੱਡੀ ਜਿੱਤ ਦੀ ਨਿਸ਼ਾਨੀ ਬਣਦਾ ਨਜ਼ਰ ਆ ਰਿਹਾ ਹੈ | ਲੋਕ ਖ਼ੁਦ ਅੱਗੇ ਆ ਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਵੀ ਲੋਕਾਂ ਦੇ ਜੋਸ਼ ਦੀ ਸ਼ਲਾਘਾ ਕੀਤੀ | ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਇਹ ਅਟੁੱਟ ਵਿਸ਼ਵਾਸ ਤੇ ਸਮਰਥਨ ਸਾਫ਼ ਇਸ਼ਾਰਾ ਕਰ ਰਿਹਾ ਹੈ ਕਿ ਇਸ ਵਾਰ ਵਾਰਡ ਨੰਬਰ 8 ਵਿਚ ਕਾਂਗਰਸ ਪਾਰਟੀ ਸ਼ਾਨਦਾਰ ਬਹੁਮਤ ਨਾਲ ਜਿੱਤ ਦਰਜ ਕਰੇਗੀ |