ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਮੀਟਿੰਗ ਉਪਰੰਤ ਅੱਜ ਇਥੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਵਰਤਮਾਨ ਪੰਜਾਬ ਸਰਕਾਰ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ-2022 ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਿਚ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਮੈਂਟ/ ਆਊਟਸੋਰਸ ਠੇਕਾ ਮੁਲਾਜ਼ਮਾਂ ਦਾ ਰੁਜ਼ਗਾਰ ਪੱਕਾ ਕਰਨ ਵਾਲਾ ਵਾਅਦਾ ਪੂਰਾ ਕਰਨ ਦੀ ਬਜਾਏ ਬੀਤੇ ਸਾਢੇ 4 ਸਾਲਾਂ ਤੋਂ ਸਿਰਫ ਲਾਰਿਆ ਵਿਚ ਰੱਖਿਆ ਹੋਇਆ ਹੈ, ਕਿਉਂਕਿ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਮੀਟਿੰਗ 19 ਮਈ 2026 ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਤੈਅ ਹੋਈ ਸੀ ਅਤੇ ਜਿਸ ਵਿਚ ਕੈਬਨਿਟ-ਸਬ-ਕਮੇਟੀ ਵਲੋਂ ਈ.ਪੀ.ਐਫ., ਈ.ਐਸ.ਆਈ.ਸੀ. ਸਮੇਤ ਤਮਾਮ ਸਹੂਲਤਾਂ ਦਾ ਪ੍ਰਬੰਧ ਕਰਨ ਵਾਲੀ ਪਾਲਸੀ ਅਧੀਨ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦਾ ਪੱਕਾ ਰੁਜਗਾਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ 26 ਮਈ ਨੂੰ ਚੋਣਾਂ ਦਾ ਬਹਾਨਾ ਬਣਾ ਕੇ ਇਹ ਮੀਟਿੰਗ ਕੈਂਸਲ ਕਰ ਦਿੱਤੀ ਗਈ ਹੈ, ਜਿਸ ਦੇ ਚਲਦੇ ਵਰਕਰਾਂ ਵਲੋਂ ਮਜਬੂਰੀ ਵੱਸ ਆਪਣੇ ਕੱਚੇ-ਪਿੱਲੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਠੇਕਾ ਮੁਲਾਜ਼ਮ ਵਿਰੋਧੀ ਅਪਨਾਏ ਜਾ ਰਹੇ ਰਵੱਈਏ ਦੇ ਵਿਰੋਧ ਵਿਚ 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ' ਵਲੋਂ ਭਵਿੱਖ ਵਿਚ ਤਿੱਖੇ ਸੰਘਰਸ਼ਾਂ ਦਾ ਫ਼ੈਸਲਾ ਕੀਤਾ ਗਿਆ, ਜਿਸ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਅੱਜ ਸੂਬਾ ਪੱਧਰੀ ਮੀਟਿੰਗ ਕਰਕੇ ਮਿਤੀ 28 ਮਈ ਤੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਕੋਠੀ ਅਤੇ ਵਿਭਾਗ ਦੇ ਹੈਡ ਆਫਿਸ ਪਟਿਆਲਾ ਦਾ ਘਿਰਾਓ ਕਰਕੇ ਵਰਕਰਾਂ ਵਲੋਂ ਆਪਣੇ ਪਰਿਵਾਰ-ਬੱਚਿਆਂ ਸਮੇਤ ਲਗਾਤਾਰ ਮੋਰਚਾ ਲਗਾਇਆ ਜਾਵੇਗਾ | ਜਿਸ ਵਿੱਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਸ਼ਾਮਲ ਹੋਣਗੇ |