14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਆਪਣੀਆਂ ਮੰਗਾਂ ਮਨਾਉਣ ਲਈ ਲਗਾਇਆ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 26-05-2026
ਕੋਟਕਪੂਰਾ, 25 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਪਾਵਰਕਾਮ ਦੇ ਸ਼ਹਿਰੀ ਸਬ ਡਵੀਜਨ ਕੋਟਕਪੂਰਾ ਦੇ ਦਫ਼ਤਰ ਮੂਹਰੇ ਰੋਸ ਧਰਨਾ ਦੇ ਕੇ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ | ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਪ੍ਰਧਾਨ ਚੰਦਰ ਸ਼ੇਖਰ, ਸ਼ਮਿੰਦਰ ਸਿੰਘ, ਦਰਸ਼ਨ ਕੁਮਾਰ ਬਾਵਾ, ਇੰਜੀ. ਹਰਿੰਦਰ ਸਿੰਘ, ਬਲਜੀਤ ਸਿੰਘ, ਹਰਚੰਦ ਸਿੰਘ ਆਦਿ ਨੇ ਦੱਸਿਆ ਕਿ ਬੀਤੀ 22 ਮਈ ਨੂੰ ਮਾਨਾ ਵਾਲਾ ਯੂ.ਪੀ.ਐਸ. ਫ਼ੀਡਰ ਬੰਦ ਹੋਇਆ, ਜਿਸ ਨੂੰ ਕਰੀਬ 8:00 ਵਜੇ ਜੇ.ਈਜ਼. ਮੰਦਰ ਸਿੰਘ ਅਤੇ ਹਰਜਿੰਦਰ ਸਿੰਘ ਨੇ ਚਾਲੂ ਕਰ ਦਿੱਤਾ, ਪਰ ਜਦ ਦੋਨੋਂ ਮੌੜ ਗਰਿੱਡ 'ਤੇ ਪਰਮਿਟ ਲੈਣ ਲਈ ਗਏ ਤਾਂ ਪਿੰਡ ਵਾੜਾਦਰਾਕਾ ਦੇ ਸਰਪੰਚ ਦੀ ਅਗਵਾਈ ਹੇਠ ਭੀੜ ਨੇ ਦੋਵਾਂ ਜੇ.ਈਜ਼. ਨਾਲ ਕਥਿਤ ਤੌਰ 'ਤੇ ਬਦਸਲੂਕੀ ਕੀਤੀ | ਜੇ.ਈ. ਮੰਦਰ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸੇ ਰਾਤ ਉਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ | ਅਗਲੇ ਦਿਨ ਜਥੇਬੰਦੀਆਂ ਨੇ ਸਦਰ ਥਾਣਾ ਕੋਟਕਪੂਰਾ ਵਿਖੇ ਸ਼ਿਕਾਇਤ ਦਰਜ ਕਰਵਾਈ ਅਤੇ ਕਾਰਵਾਈ ਲਈ ਦੋ ਦਿਨ ਦਾ ਅਲਟੀਮੇਟਮ ਦਿੱਤਾ ਪਰ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਲੱਗੇ ਧਰਨੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਉਕਤਾਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਉਪਰੰਤ ਰੋਸ ਧਰਨਾ ਚੁੱਕਿਆ ਗਿਆ | ਪੈਨਸ਼ਨਰ ਐਸੋਸੀਏਸ਼ਨ ਵਲੋਂ ਫ਼ੈਸਲਾ ਲਿਆ ਗਿਆ ਕਿ ਜੇਕਰ ਦੋ ਦਿਨਾਂ ਦੇ ਅੰਦਰ ਅੰਦਰ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਈ ਤਾਂ ਸਮੁੱਚੇ ਮੰਡਲ ਦਫ਼ਤਰ ਦਾ ਕੰਮ ਪੂਰਨ ਤੌਰ 'ਤੇ ਬੰਦ ਕਰ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਘਣੀਏ ਵਾਲਾ ਦੇ ਪਰਮਜੀਤ ਸਿੰਘ ਬਰਾੜ ਦੀ ਮਨੀਲਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਅਗਲੀ ਖ਼ਬਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕਿਸ਼ੋਰ ਲੜਕੀਆਂ ਦਾ ਟੀਕਾਕਰਨ ਕੈਂਪ
Ad Position 24