14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੁਲਿਸ ਵਲੋਂ ਸ਼ਹਿਰ ਅੰਦਰ ਫ਼ਲੈਗ ਮਾਰਚ, ਐਸ.ਐਸ.ਪੀ ਨੇ ਕੀਤੀ ਅਗਵਾਈ

Ad Position 21
No active advertisement
ਅਜੀਤ ਡੈਸਕ 26-05-2026
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਅੱਜ ਸ਼ਹਿਰ ਅੰਦਰ ਫ਼ਲੈਗ ਮਾਰਚ ਕੱਢਿਆ ਗਿਆ | ਐਸ.ਐਸ.ਪੀ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਇਸੇ ਤਹਿਤ ਜਿੱਥੇ ਹਰ ਸ਼ੱਕੀ ਗਤੀਵਿਧੀ 'ਤੇ ਨਜ਼ਰ ਰੱਖਣ ਲਈ ਨਾਕਾਬੰਦੀਆਂ, ਗਸ਼ਤਾਂ ਅਤੇ ਸੀ.ਸੀ.ਟੀ.ਵੀ ਕੈਮਰਿਆਂ ਅਤੇ ਡਰੋਨ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਪੂਰੀ ਤਰ੍ਹਾਂ ਅਮਨ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀਆਂ ਵਲੋਂ ਲਗਾਤਾਰ ਫ਼ਲੈਗ ਮਾਰਚ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ | ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਇਲਾਕਿਆ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਹੋਰ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ | ਇਨ੍ਹਾਂ ਏਰੀਆਂ ਵਿਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਨਿਰਪੱਖ ਚੋਣਾਂ ਕਰਵਾਉਣ ਦੀ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਵੇਗੀ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ
Ad Position 24