14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 26-05-2026
ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਸੀ.ਆਈ.ਏ.ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਵੀਂ ਦਾਣਾ ਮੰਡੀ ਫ਼ਰੀਦਕੋਟ ਮੌਜੂਦ ਸਨ ਤਾਂ ਸਾਹਿਲ ਸਿੰਘ ਉਰਫ਼ ਕਾਲੂ ਪੱਤਰ ਕੁਲਵਿੰਦਰ ਸਿੰਘ ਅਤੇ ਬੋਹੜ ਸਿੰਘ ਪੁੱਤਰ ਕਰਮ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 42 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਤੇ 200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਇੰਚਾਰਜ ਪੁਲਿਸ ਚੌਂਕੀ ਪਿੰਡ ਕਲੇਰ ਅਗਵਾਈ ਵਿਚ ਪੁਲਿਸ ਵਲੋਂ ਪਿੰਡ ਬੇਗੂਵਾਲਾ ਤੋਂ ਰਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਘੁਗਿਆਣਾ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਰਨਿੰਗ ਜੂਨੀਅਰ ਸਕੂਲ 'ਚ ਮਾਪੇ ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਪੁਲਿਸ ਵਲੋਂ ਸ਼ਹਿਰ ਅੰਦਰ ਫ਼ਲੈਗ ਮਾਰਚ, ਐਸ.ਐਸ.ਪੀ ਨੇ ਕੀਤੀ ਅਗਵਾਈ
Ad Position 24