ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਾਟ ਲਰਨਿੰਗ ਜੂਨੀਅਰ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਵਿਦਿਆਰਥੀਆਂ ਦੀ ਸਿੱਖਿਆ, ਅਨੁਸ਼ਾਸਨ, ਗਤੀਵਿਧੀਆਂ ਅਤੇ ਸਾਲਾਨਾ ਪ੍ਰਗਤੀ 'ਤੇ ਚਰਚਾ ਕੀਤੀ ਗਈ | ਅਧਿਆਪਕਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਅਤੇ ਤੰਦਰੁਸਤੀ ਬਾਰੇ ਜਾਣਕਾਰੀ ਦਿੱਤੀ | ਮਾਪਿਆਂ ਨੇ ਵੀ ਸਕੂਲ ਦੇ ਯਤਨਾ ਦੀ ਸ਼ਲਾਘਾ ਕੀਤੀ ਅਤੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਆਪਣੇ ਸੁਝਾਅ ਸਾਂਝੇ ਕੀਤੇ | ਸਕੂਲ ਪਿ੍ੰਸੀਪਲ ਸੀਮਾ ਗੁਲਾਟੀ ਨੇ ਵਿਦਿਆਰਥੀਆਂ ਦੀ ਸਫ਼ਲਤਾ ਲਈ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਚੰਗੇ ਤਾਲਮੇਲ ਦੀ ਮਹੱਤਤਾ 'ਤੇ ਜ਼ੋਰ ਦਿੱਤਾ |