14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕੇਂਦਰ ਦੀ ਭਾਜਪਾ ਸਰਕਾਰ ਡੀਜ਼ਲ, ਪੈਟਰੋਲ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਸ ਲਵੇ- ਢਿੱਲਵਾਂ <br/>

Ad Position 21
No active advertisement
ਅਜੀਤ ਡੈਸਕ 26-05-2026
ਬਰਗਾੜੀ, 25 ਮਈ (ਸੁਖਰਾਜ ਸਿੰਘ ਗੋਂਦਾਰਾ)-ਕੇਂਦਰ ਦੀ ਸੱਤ੍ਹਾ ਪ੍ਰਾਪਤੀ ਤੋਂ ਪਹਿਲਾਂ ਦੇਸ਼ ਦੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਲੋਕਾਂ ਨੂੰ ਇਹ ਨਾਅਰਾ ਦਿੱਤਾ ਸੀ ਕਿ ਕੇਂਦਰ 'ਚ ਭਾਜਪਾ ਦੀ ਸਰਕਾਰ ਆਉਣ ਨਾਲ ਦੇਸ਼ ਦੇ ਲੋਕਾਂ ਦੇ ਅੱਛੇ ਦਿਨਾਂ ਦੀ ਸ਼ੁਰੂਆਤ ਹੋਵੇਗੀ ਪ੍ਰੰਤੂ ਹੁਣ ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਹੁੰਦਿਆਂ ਡੀਜ਼ਲ, ਪੈਟਰੋਲ, ਰਸੋਈ ਗੈਸ ਸਮੇਤ ਨਿੱਤ ਵਰਤੋਂ ਦੀਆਂ ਚੀਜ਼ਾਂ ਦੇ ਰੋਜ਼ਾਨਾ ਵੱਧ ਰਹੀ ਮਹਿੰਗਾਈ ਕਾਰਨ ਜਾਪਦਾ ਹੈ ਕਿ ਦੇਸ਼ ਦੇ ਲੋਕਾਂ ਦੇ ਅੱਛੇ ਨਹੀਂ ਬੁਰੇ ਦਿਨ ਆਉਣੇ ਸ਼ੁਰੂ ਹੋ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਬਰਗਾੜੀ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਦਿੱਤਾ ਨਾਅਰਾ ਸਭ ਕਾ ਸਾਥ, ਸਭ ਕਾ ਵਿਕਾਸ ਵੀ ਇਕ ਚੋਣ ਜੁਮਲਾ ਹੀ ਸਾਬਤ ਹੋਇਆਂ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਦੀ ਮੋਦੀ ਸਰਕਾਰ ਡੀਜ਼ਲ, ਪੈਟਰੋਲ ਦੀਆਂ ਵੱਧੀਆਂ ਕੀਮਤਾਂ ਵਾਪਸ ਲਵੇ | ਇਸ ਮੌਕੇ ਸੁਰਜੀਤ ਸਿੰਘ ਸਰਾਂ, ਪ੍ਰਧਾਨ ਜਗਜੀਤ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ ਮੱਲਾ, ਬੇਅੰਤ ਸਿੰਘ ਬੁਰਜ, ਸੁਰਜੀਤ ਸਿੰਘ, ਰਣਜੀਤ ਸਿੰਘ ਪੰਚ, ਸੱਤਾ ਭਾਊ, ਰਾਜਵਿੰਦਰ ਸਿੰਘ ਭੁੱਲਰ, ਗਗਨਦੀਪ ਸਿੰਘ ਧਾਲੀਵਾਲ, ਰਣਜੀਤ ਸਿੰਘ ਘਾਰੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਵਾਮੀ ਬ੍ਰਹਮਦੇਵ ਜੀ ਮਹਾਰਾਜ ਪਦਮਸ਼੍ਰੀ ਸਨਮਾਨ ਨਾਲ ਸਨਮਾਨਿਤ ਅਗਲੀ ਖ਼ਬਰ ਤੇਜ਼ ਗਰਮ ਹਵਾਵਾਂ ਕਾਰਨ ਸਬਜ਼ੀਆਂ ਦੀ ਪੈਦਾਵਾਰ 'ਚ ਆ ਸਕਦੀ ਹੈ ਖੜੋਤ <br/>
Ad Position 24