14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਖ਼ਾਲਸਾ ਸਕੂਲ ਵਿਖੇ ਅੰਤਰਰਾਸ਼ਟਰੀ ਜੈਵ ਵਿਭਿੰਨਤਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-05-2026
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਈਕੋ ਕਲੱਬ ਵਲੋਂ ਅੰਤਰਰਾਸ਼ਟਰੀ ਜੈਵ ਵਿਭਿੰਨਤਾ ਦਿਵਸ ਨੂੰ ਸਮਰਪਿਤ ਬਾਇਓਲੋਜੀ ਲੈਬ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ 9ਵੀਂ, 10ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਚਾਰਟ ਮੇਕਿੰਗ, ਭਾਸ਼ਣ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਸ ਮੌਕੇ 11ਵੀਂ ਮੈਡੀਕਲ ਜਮਾਤ ਦੇ ਵਿਦਿਆਰਥੀਆਂ ਵਲੋਂ ਪੌਦਿਆਂ ਅਤੇ ਜੰਤੂਆਂ ਵਿਚ ਵੱਖ ਵੱਖ ਸਮੇਂ ਹੋਏ ਪਰਿਵਰਤਨਾਂ ਬਾਰੇ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡੇ ਰੋਜ਼ਾਨਾ ਜ਼ਿੰਦਗੀ ਵਿਚ ਪੌਦਿਆਂ ਅਤੇ ਜੀਵ ਜੰਤੂਆਂ ਦਾ ਬਹੁਤ ਮਹੱਤਵ ਹੈ ਸਾਨੂੰ ਇਸ ਨੂੰ ਬਚਾਉਣ ਲਈ ਢੁੱਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ, ਰੁੱਖਾਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਾਨੂੰ ਆਪਣੇ ਜਨਮ ਦਿਨ 'ਤੇ ਇਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਤਾਜ ਪਬਲਿਕ ਸਕੂਲ ਵਿਖੇ ਫ਼ਨ ਪਿਕਨਿਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਵਾਮੀ ਬ੍ਰਹਮਦੇਵ ਜੀ ਮਹਾਰਾਜ ਪਦਮਸ਼੍ਰੀ ਸਨਮਾਨ ਨਾਲ ਸਨਮਾਨਿਤ
Ad Position 24