14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸੁਰਿੰਦਰ ਕੌਰ ਜ਼ਿਲ੍ਹੇ 'ਚ ਚੋਣ ਆਬਜ਼ਰਵਰ ਨਿਯੁਕਤ

Ad Position 21
No active advertisement
ਅਜੀਤ ਡੈਸਕ 26-05-2026
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਜ਼ਿਲ੍ਹਾ ਫ਼ਰੀਦਕੋਟ ਲਈ ਸੁਰਿੰਦਰ ਕੌਰ ਪੀ.ਸੀ.ਐਸ. ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰਾਹੁਲ ਕੁਮਾਰ ਚਾਬਾ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਕਮ ਮਾਈਨਿੰਗ ਅਤੇ ਜਿਆਲੋਜੀ ਮੰਡਲ, ਜਲ ਸਰੋਤ ਵਿਭਾਗ ਫ਼ਰੀਦਕੋਟ ਮੋਬਾਇਲ ਨੰਬਰ 76965-93933 ਨੂੰ ਲਾਇਜ਼ਨ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਸਬੰਧੀ ਜ਼ਿਲ੍ਹੇ ਦੇ ਨਾਗਰਿਕ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਸੁਝਾਅ ਜਾਂ ਸ਼ਿਕਾਇਤ ਲਈ ਚੋਣ ਆਬਜ਼ਰਵਰ ਸੁਰਿੰਦਰ ਕੌਰ ਨੂੰ ਮੋਬਾਈਲ ਨੰਬਰ 98159-21530 'ਤੇ ਕੀਤੀ ਜਾ ਸਕਦੀ ਹੈ | ਇਸ ਤੋਂ ਇਲਾਵਾ ਸਹਾਇਕ ਲਾਇਜ਼ਨ ਅਫ਼ਸਰ ਗੁਰਜੀਤ ਸਿੰਘ ਉਪ ਮੰਡਲ ਅਫ਼ਸਰ ਡਰੇਨਜ ਫ਼ਰੀਦਕੋਟ ਨਾਲ ਮੋਬਾਈਲ ਨੰਬਰ 90410-80543 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਸਕਾਊਟਸ, ਰੋਵਰਜ, ਗਾਈਡਸ ਅਤੇ ਰੇਂਜਰਜ ਦਾ ਅਡਵੈਂਚਰ ਕੈਂਪ 'ਚ ਸ਼ਾਨਦਾਰ ਪ੍ਰਦਰਸ਼ਨ...
Ad Position 24