14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

'ਆਪ' ਸਰਕਾਰ ਦੇ 4 ਸਾਲਾਂ ਦੇ ਵਿਕਾਸ ਕੰਮ ਦੂਸਰੀਆਂ ਸਰਕਾਰਾਂ ਦੇ 70 ਸਾਲਾਂ ਤੋਂ ਵੱਧ : ਵਿਧਾਇਕ ਕਾਕਾ ਬਰਾੜ

Ad Position 21
No active advertisement
ਅਜੀਤ ਡੈਸਕ 26-05-2026
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਵੋਟਰਾਂ ਅੱਗੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਨੂੰ ਰੱਖਿਆ ਅਤੇ ਦਿੱਤੀਆਂ ਗਈਆਂ ਸਹੂਲਤਾਂ ਅਤੇ ਵਿਕਾਸ ਕਾਰਜਾਂ ਲਈ ਵੋਟਾਂ ਮੰਗੀਆਂ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹਲਕੇ ਦੀ ਇਕੋ ਵੱਡੀ ਮੰਗ ਸੀਵਰੇਜ ਅਤੇ ਵਾਟਰ ਵਰਕਸ ਦੇ ਕੰਮ ਦੀ ਸੀ | ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੇਪਰੇ ਚਾੜਿ੍ਹਆ, ਇਸ ਤੋਂ ਬਾਅਦ 149 ਕਰੋੜ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਸ਼ੁਰੂ ਹੋਇਆ | ਮੰਡੀ ਬਰੀਵਾਲਾ ਵਿਚ ਵੀ ਸੀਵਰੇਜ ਨਹੀਂ ਸੀ, ਜਿਸ ਨੂੰ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਤੇ ਵਾਟਰ ਸਪਲਾਈ ਲਈ ਪਾਸ ਕੀਤਾ ਗਿਆ | ਸ: ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਚੋਣਾਂ ਵਿਚ ਅਮਨ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਬਿਨਾਂ ਕਿਸੇ ਡਰ ਅਤੇ ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਰਮਨਦੀਪ ਕੌਰ ਦੇ ਹੱਕ 'ਚ ਨੁੱਕੜ ਮੀਟਿੰਗ ਅਗਲੀ ਖ਼ਬਰ ਤੇਲ ਕੀਮਤਾਂ ਵਧਣ ਨਾਲ ਭੜਕੇ ਵੜਿੰਗ, ਕੇਂਦਰ ਸਰਕਾਰ ਦੀ ਨੀਤੀ 'ਤੇ ਉਠਾਏ ਸਵਾਲ
Ad Position 24