15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਚੋਣ ਅਫ਼ਸਰ ਦਾ ਨੋਟਿਸ

Ad Position 21
No active advertisement
ਅਜੀਤ ਡੈਸਕ 26-05-2026
ਗਿੱਦੜਬਾਹਾ, 25 ਮਈ (ਪਰਮਜੀਤ ਸਿੰਘ ਥੇੜੀ)-ਗਿੱਦੜਬਾਹਾ ਵਿਚ ਚੱਲ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ਜਿੱਥੇ ਚੋਣ ਲੜ੍ਹ ਰਹੇ ਉਮੀਦਵਾਰ ਆਪਣੇ-ਆਪਣੇ ਢੰਗ ਨਾਲ ਵੋਟਰਾਂ ਨੂੰ ਲੁਭਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ, ਉੱਥੇ ਹੀ ਚੋਣ ਪ੍ਰਚਾਰ ਰੁਕਣ ਤੋਂ ਬਾਅਦ ਵੀ ਕਥਿਤ ਤੌਰ 'ਤੇ ਪ੍ਰਚਾਰ ਕਰਨ ਦੇ ਮਾਮਲੇ ਵਿਚ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਐਸ.ਡੀ.ਐਮ-ਕਮ-ਰਿਟਰਨਿੰਗ ਅਫ਼ਸਰ ਗਿੱਦੜਬਾਹਾ ਦੇ ਦਫ਼ਤਰ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਇਲਾਕੇ ਵਿਚ ਸਿਆਸੀ ਹਲਚਲ ਹੋਰ ਤੇਜ਼ ਹੋ ਗਈ ਹੈ | ਜਾਣਕਾਰੀ ਅਨੁਸਾਰ ਪ੍ਰਸ਼ਾਸਨ ਨੇ ਸ਼ਾਮ 5 ਵਜੇ ਚੋਣ ਪ੍ਰਚਾਰ ਬੰਦ ਹੋਣ ਦੇ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਇਹ ਕਾਰਵਾਈ ਕੀਤੀ ਹੈ | ਦੋਸ਼ ਹੈ ਕਿ ਪ੍ਰਚਾਰ ਦਾ ਸਮਾਂ ਖਤਮ ਹੋਣ ਦੇ ਬਾਵਜੂਦ ਰਾਜਾ ਵੜਿੰਗ ਨੇ ਗਿੱਦੜਬਾਹਾ ਖੇਤਰ ਵਿਚ ਚੋਣੀ ਗਤੀਵਿਧੀਆਂ ਜਾਰੀ ਰੱਖੀਆਂ | ਰਿਟਰਨਿੰਗ ਅਫ਼ਸਰ ਗਿੱਦੜਬਾਹਾ ਦੇ ਦਫ਼ਤਰ ਵਲੋਂ ਜਾਰੀ ਇਸ ਕਾਰਨ ਦੱਸੋ ਨੋਟਿਸ ਵਿਚ ਕਿਹਾ ਗਿਆ ਹੈ ਕਿ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੀ ਪੋਲਿੰਗ ਤੋਂ 48 ਘੰਟੇ ਪਹਿਲਾਂ, ਭਾਵ 24 ਮਈ 2026 ਨੂੰ ਸ਼ਾਮ 5 ਵਜੇ ਤੋਂ ਬਾਅਦ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ ਪਰੰਤੂ ਇਸ ਦਫ਼ਤਰ ਨੂੰ ਸ਼ਿਕਾਇਤ ਦੇ ਰੂਪ ਵਿਚ ਇਕ ਵੀਡੀਓ ਪ੍ਰਾਪਤ ਹੋਈ ਹੈ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਰਾਜਾ ਵੜਿੰਗ ਵਲੋਂ 24 ਮਈ 2026 ਨੂੰ ਸ਼ਾਮ 5 ਵਜੇ ਤੋਂ ਬਾਅਦ ਵਾਰਡ ਨੰਬਰ 16 ਅਤੇ ਵਾਰਡ ਨੰਬਰ 17 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਕੀਤੇ ਗਏ ਚੋਣ ਜਲਸੇ ਵਿਚ ਸ਼ਿਰਕਤ ਕੀਤੀ ਗਈ, ਜੋ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਹੈ |
Ad Position 22
No active advertisement
ਪਿਛਲੀ ਖ਼ਬਰ ਅਮਨ-ਅਮਾਨ ਨਾਲ ਚੋਣਾਂ ਕਰਵਾਉਣ ਲਈ ਫ਼ਰੀਦਕੋਟ ਪੁਲਿਸ ਪੂਰੀ ਤਰ੍ਹਾਂ ਮੁਸਤੈਦ-ਐਸ.ਐਸ.ਪੀ. ਅਗਲੀ ਖ਼ਬਰ ਮਲੋਟ ਨਗਰ ਕੌਂਸਲ ਚੋਣਾਂ ਲਈ ਪ੍ਰਸ਼ਾਸਨ ਤੇ ਪੁਲਿਸ ਵਲੋਂ ਸਖ਼ਤ ਪ੍ਰਬੰਧ
Ad Position 24