ਕਿਸ਼ਨਪੁਰਾ ਕਲਾਂ, 25 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕੇਂਦਰ ਦੀ ਭਾਜਪਾ ਸਰਕਾਰ ਇਕ ਪਾਸੇ ਲੋਕ ਹਿਤੈਸ਼ੀ ਹੋਣ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਚੋਣਾਂ ਤੋਂ ਤੁਰੰਤ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੀ ਵਾਧੇ ਦੀ ਘੋਰ ਨਿੰਦਾਂ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਕਲਾਂ ਨੇ ਕਿਹਾ ਕਿ ਇਸ ਨਾਲ ਆਮ ਜਨਤਾ ਅਤੇ ਖਾਸ ਕਰਕੇ ਕਿਸਾਨ ਵਰਗ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ, ਕਿਉਂਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ | ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਰੋਜ਼ਾਨਾ ਵਰਤੋਂ 'ਚ ਆਉਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ 'ਚ ਵੀ ਵਾਧਾ ਹੋ ਗਿਆ ਹੈ, ਜੋ ਕਿ ਲੋਕਾਂ ਦੀ ਜੇਬ 'ਤੇ ਸਿੱਧਾ ਡਾਕਾ ਹੈ | ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਮਹਿੰਗਾਈ ਨੇ ਮੱਧ-ਵਰਗ ਤੇ ਗਰੀਬ ਪਰਿਵਾਰਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ, ਕਿ ਇਥੋਂ ਤੱਕ ਕਿ ਦੁਕਾਨਦਾਰ ਤੇਲ ਦੀਆਂ ਕੀਮਤਾਂ ਵਧਣ ਦੀ ਆੜ 'ਚ ਜਦ ਕਿ ਤੇਲ ਦੀਆਂ ਵਧੀਆਂ ਕੀਮਤਾਂ ਨਾਲ ਕਾਰਪੋਰੇਟ ਘਰਾਨਿਆਂ ਨੂੰ ਅਰਬਾਂ ਰੁਪਏ ਦਾ ਲਾਭ ਪਹੰੁਚਿਆ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆ ਕੀਮਤਾਂ ਨੂੰ ਜਲਦ ਤੋਂ ਜਲਦ ਵਾਪਸ ਲਿਆ ਜਾਵੇ ਨਹੀਂ ਤਾਂ ਇਸ ਦੇ ਖ਼ਿਲਾਫ਼ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਨਿਰਮਲ ਸਿੰਘ ਸੰਘਾ ਪੇਂਟਰ ਦਰਬਾਰ ਸਿੰਘ, ਬਿੱਲੂ ਸਿੰਘ, ਮੇਵਾ ਸਿੰਘ ਆਦਿ ਹਾਜ਼ਰ ਸਨ |