ਕਿਸ਼ਨਪੁਰਾ ਕਲਾਂ, 25 ਮਈ (ਅਮੋਲਕ ਸਿੰਘ ਕਲਸੀ)-ਵਿਦਿਆਰਥੀਆਂ ਨੇ ਮਿਜ਼ੋਰਮ ਦੇ ਇਤਿਹਾਸ ਅਤੇ ਭੂਗੋਲ ਬਾਰੇ ਪ੍ਰਾਪਤ ਕੀਤੀ ਜਾਣਕਾਰੀ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸੀ.ਬੀ.ਐਸ.ਈ. ਵਲੋਂ ਚਲਾਏ ਜਾ ਰਹੇ ਭਾਰਤੀ ਭਾਸ਼ਾ ਸਮਰ ਕੈਂਪ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਛੇਵੇਂ ਦਿਨ ਵਿਦਿਆਰਥੀਆਂ ਨੂੰ ਮਿਜ਼ੋਰਮ ਦੀ ਭਾਸ਼ਾ ਅਤੇ ਸਭਿਆਚਾਰ ਨਾਲ ਸੰਬੰਧਿਤ ਇਤਿਹਾਸ ਅਤੇ ਭੂਗੋਲ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਬੱਚਿਆਂ ਨੂੰ ਮਿਜ਼ੋਰਮ ਦੀਆਂ ਪ੍ਰਸਿੱਧ ਨਦੀਆਂ, ਪਹਾੜਾਂ, ਇਤਿਹਾਸਕ ਸਮਾਰਕਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ਦੇ ਨਾਮਾਂ ਨਾਲ ਜਾਣੂ ਕਰਵਾਇਆ ਗਿਆ | ਇਸ ਸਮੇਂ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਸੀ.ਬੀ.ਐਸ.ਈ. ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |