15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਹੱਕੀ ਮੰਗਾਂ ਨੂੰ ਲੈ ਕੇ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਬਿਜਲੀ ਕਾਮਿਆਂ ਨੇ ਲਗਾਇਆ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 26-05-2026
ਬੱਧਨੀ ਕਲਾਂ, 25 ਮਈ (ਸੰਜੀਵ ਕੋਛੜ)-ਬਿਜਲੀ ਮੁਲਾਜ਼ਮਾਂ ਅਤੇ ਕਾਮਿਆਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ | ਧਰਨੇ ਵਿਚ ਸਮੂਹ ਸਾਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਮੈਨੇਜਮੈਂਟ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਏਕਤਾ ਦਾ ਸ਼ਕਤੀਸ਼ਾਲੀ ਪ੍ਰਗਟਾਵਾ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਲਗਾਤਾਰ ਗਿੱਦੜ ਭਬਕੀਆਂ ਵਾਲੇ ਸਰਕੂਲਰ ਜਾਰੀ ਕਰਕੇ ਮੁਲਾਜ਼ਮਾਂ ਨੂੰ ਡਰਾਉਣ ਅਤੇ ਸੰਘਰਸ਼ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਧਰਨਾਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਰੂਪ ਦਿੱਤਾ ਜਾਵੇਗਾ | ਉਨ੍ਹਾਂ ਐਲਾਨ ਕੀਤਾ ਕਿ ਬਿਜਲੀ ਕਾਮੇ ਵਰਕ ਟੂ ਰੂਲ ਅਨੁਸਾਰ ਹੀ ਕੰਮ ਕਰਨਗੇ ਅਤੇ ਜ਼ੁਲਮ ਤੇ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ | ਰੈਲੀ ਦੌਰਾਨ ਸੂਬਾ ਮੀਤ ਪ੍ਰਧਾਨ ਸੇਵਕ ਸਿੰਘ, ਡਵੀਜ਼ਨ ਪ੍ਰਧਾਨ ਗੁਰਮੀਤ ਸਿੰਘ, ਸਬ ਡਵੀਜ਼ਨ ਪ੍ਰਧਾਨ ਗੁਰਦੀਪ ਸਿੰਘ, ਬਲਜੀਤ ਸਿੰਘ, ਰਵਿੰਦਰ ਕੁਮਾਰ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਜੇ.ਈ. ਨੇ ਸੰਬੋਧਨ ਕੀਤਾ ਤੇ ਅੰਤ ਵਿਚ ਸਬ ਡਵੀਜ਼ਨ ਪ੍ਰਧਾਨ ਗੁਰਦੀਪ ਸਿੰਘ ਵਲੋਂ ਧਰਨੇ ਵਿਚ ਪਹੁੰਚੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸਮਾਧ ਭਾਈ ਇਲਾਕੇ ਦੇ ਲੋਕ ਚੋਰਾਂ ਤੋਂ ਦੁਖੀ, ਮਿ੍ਤਕ ਦੇਹ ਸੰਭਾਲ ਘਰ ਨੂੰ ਬਣਾਇਆ ਨਿਸ਼ਾਨਾ
Ad Position 24