15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜੀਂਦੜਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 26-05-2026
ਕਿਸ਼ਨਪੁਰਾ ਕਲਾਂ, 25 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਗੁਰਦੁਆਰਾ ਦੂਖ ਨਿਵਾਰਣ ਸਾਹਿਬ ਪਿੰਡ ਜੀਂਦੜਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ 5 ਸ਼੍ਰੀ ਅਖੰਡ ਪਾਠਾਂ ਦੇ ਭੋਗ ਪੈਣ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੀਂਦੜਾ ਦੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੀ ਸ਼ੁਰੂਆਤ ਕਰਨ ਉਪਰੰਤ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਾਲੇ, ਇੰਟਰਨੈਸ਼ਨਲ ਕਵੀਸ਼ਰੀ ਜਥਾ ਭਾਈ ਗੁਰਪ੍ਰੀਤ ਸਿੰਘ ਅਤੇ ਹੋਰ ਰਾਗੀ ਢਾਡੀ ਤੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਹੈਂਡ ਗ੍ਰੰਥੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਾਲਿਆਂ ਨੇ ਹੁਕਮਨਾਮੇ ਦੀ ਕਥਾ ਵਿਚਾਰਾਂ ਕਰਦਿਆਂ ਗੁਰੂ ਇਤਿਹਾਸ ਤੋਂ ਜਾਣੂੰ ਕਰਵਾਇਆ | ਇਸ ਸਮਾਗਮ ਦੌਰਾਨ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਵੀ ਆਪਣੀ ਹਾਜ਼ਰੀ ਲਗਵਾਈ | ਸਟੇਜ ਸੈਕਟਰੀ ਦੀ ਸੇਵਾ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ ਅਤੇ ਬਲਕਾਰ ਸਿੰਘ ਨਾਰੰਗਪੁਰ ਨੇ ਨਿਭਾਈ | ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ ਅਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਨੇ ਆਈਆਂ ਹੋਈਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ, ਚੇਅਰਮੈਨ ਗੁਰਨਾਮ ਸਿੰਘ ਭੁੱਲਰ, ਚੇਅਰਮੈਨ ਜਸਵੰਤ ਸਿੰਘ ਭੁੱਲਰ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਭੋਲਾ ਸਿੰਘ ਬੱਡੂਵਾਲ, ਬਾਬਾ ਤੇਜਾ ਸਿੰਘ, ਬਾਪੂ ਜਸਵੰਤ ਸਿੰਘ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇ ਵਾਲਾ, ਗੁਰਜੰਟ ਸਿੰਘ ਰਾਮੂਵਾਲੀਆ, ਗੁਰਤੇਜ ਸਿੰਘ ਗਿੱਲ ਦਸਮੇਸ਼ ਕੋਲਡ ਸਟੋਰ ਵਾਲੇ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਗੁਰਭੇਜ ਸਿੰਘ ਨੰਬਰਦਾਰ, ਸਾਬਕਾ ਸਰਪੰਚ ਜਸਵੀਰ ਸਿੰਘ, ਕੁਲਵਿੰਦਰ ਸਿੰਘ ਮੁੰਡੀ ਜਮਾਲ, ਡਾਕਟਰ ਕਾਰਜ ਸਿੰਘ ਕਪੂਰਥਲਾ, ਮਨਜੀਤ ਸਿੰਘ ਗਿੱਲ ਬਰਨਾਲਾ, ਅੰਗਰੇਜ਼ ਸਿੰਘ ਸਾਬਕਾ ਸਰਪੰਚ, ਪਿਆਰਾ ਸਿੰਘ ਸਾਬਕਾ ਸਰਪੰਚ, ਨੰਬਰਦਾਰ ਗੁਰਜਿੰਦਰ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਗੁਰਮੁਖ ਸਿੰਘ, ਪ੍ਰੀਤਮ ਸਿੰਘ, ਬਹਾਦਰ ਸਿੰਘ ਭੂੰਦੜੀ, ਸਰੂਪ ਸਿੰਘ ਸ਼ਾਹਕੋਟ, ਸਾਬਕਾ ਪਿ੍ੰਸੀਪਲ ਮੁਖਤਿਆਰ ਸਿੰਘ ਚੌਧਰੀ ਵਾਲਾ, ਪਿ੍ੰਸੀਪਲ ਮਨਦੀਪ ਕੌਰ ਜੀਂਦੜਾ, ਪਿ੍ੰਸੀਪਲ ਜਮਿਤਾ ਸਿੰਘ ਵਿਡਜਮ ਸਕੂਲ ਧਰਮਕੋਟ, ਮਲੂਕ ਸਿੰਘ, ਸਮਿੱਤਰ ਸਿੰਘ ਭੁੱਲਰ, ਜਗਜੀਤ ਸਿੰਘ ਭੁੱਲਰ, ਬਾਬਾ ਜਰਨੈਲ ਸਿੰਘ ਸਮੇਤ ਯੂ.ਪੀ. ਦੀ ਸੰਗਤ, ਦੇਸ਼ ਵਿਦੇਸ਼ ਅਤੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ ਕੀਤੀ ਰੋਸ ਰੈਲੀ ਅਗਲੀ ਖ਼ਬਰ ਹੱਕੀ ਮੰਗਾਂ ਨੂੰ ਲੈ ਕੇ ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਬਿਜਲੀ ਕਾਮਿਆਂ ਨੇ ਲਗਾਇਆ ਰੋਸ ਧਰਨਾ
Ad Position 24