15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ ਕੀਤੀ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 26-05-2026
ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ)-ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਦੇ ਸੱਦੇ 'ਤੇ ਸ੍ਰੀ ਮੁਕਤਸਰ ਸਾਹਿਬ ਵਿਚ ਪਾਵਰਕਾਮ ਤੇ ਟਰਾਂਸਕੋ ਅਧੀਨ ਕੰਮ ਕਰ ਰਹੀਆ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆ ਵਲੋਂ ਸਾਂਝੀ ਰੋਸ ਰੈਲੀ ਕਰਨ ਉਪਰੰਤ ਮਾਰਚ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਕੀਤੀ | ਰੈਲੀ ਉਪਰੰਤ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਕੱਤਰ ਅਮਰਜੀਤ ਪਾਲ ਸ਼ਰਮਾ ਅਤੇ ਬਸੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰ ਸਾਥੀਆਂ ਦਾ 18 ਪ੍ਰਤੀਸ਼ਤ ਡੀ.ਏ. ਫਰੀਜ ਕੀਤਾ ਹੋਇਆ ਹੈ, 200 ਰੁਪਏ ਜਜੀਆ ਟੈਕਸ ਧੱਕੇ ਕੱਟਿਆ ਜਾ ਰਿਹਾ ਹੈ, 2:59 ਦਾ ਫਾਰਮੂਲਾ ਇਕਸਾਰ ਲਾਗੂ ਨਹੀਂ ਕੀਤਾ ਜਾ ਰਿਹਾ, ਮਹਿਕਮੇ ਦੇ ਨਾਰਮਜ ਮੁਤਾਬਕ ਪੱਕੀ ਭਰਤੀ ਨਹੀਂ ਕੀਤੀ, ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ, ਪਾਵਰਕਾਮ ਅਧੀਨ ਸਤੌਜ ਮਾਡਲ ਲਾਗੂ ਕਰਕੇ ਬਿਜਲੀ ਬੋਰਡ ਦੇ ਪੂਰਨ ਨਿੱਜੀਕਰਨ ਦੀਆਂ ਤਿਆਰੀਆ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਲਾਈਨਾਂ ਚਲਾਉਣ ਸਮੇਂ ਕਾਰਪੋਰੇਟ ਘਰਾਣਿਆ ਨੂੰ ਕੋਈ ਦਿੱਕਤ ਨਾ ਆਵੇ, ਕੋਰਟ ਵਲੋਂ ਆਏ ਫ਼ੈਸਲੇ ਨੂੰ ਲਾਗੂ ਨਾ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਬਹਾਨੇ ਬਣਾਏ ਜਾ ਰਹੇ ਹਨ | ਰੈਲੀ ਨੂੰ ਪੈਨਸ਼ਨਰ ਆਗੂਆਂ ਜੋਗਿੰਦਰ ਸਿੰਘ ਮੱਲਣ, ਅਮਰਜੀਤ ਪਾਲ ਸ਼ਰਮਾ, ਸ਼ਿਵਦੀਪ ਸਿੰਘ ਬਰਾੜ, ਬਸੰਤ ਸਿੰਘ ਇੰਪਲਾਈਜ ਫੈਡਰੇਸ਼ਨ, ਏਟਕ ਵਲੋਂ ਮਨਜਿੰਦਰ ਸਿੰਘ, ਰਾਣਾ ਸਿੰਘ ਆਦਿ ਆਗੂਆ ਨੇ ਸੰਬੋਧਨ ਕੀਤਾ ਅਤੇ ਬੂਟਾ ਸਿੰਘ ਹਰਾਜ, ਵਿਜੈ ਕੁਮਾਰ ਸੋਈ, ਬਲਜੀਤ ਸਿੰਘ ਬਰਾੜ, ਬਲਜਿੰਦਰ ਸਿੰਘ ਰਾਜੂ, ਸੁਰਿੰਦਰ ਸਿੰਘ ਆਦਿ ਆਗੂਆ ਤੋਂ ਇਲਾਵਾ ਕਾਫ਼ੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਐਮ.ਪੀ. ਜਗਮੀਤ ਸਿੰਘ ਬਰਾੜ ਨੇ ਜਸਪਾਲ ਸਿੰਘ ਪੰਜਗਰਾੲੀਂ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਜੀਂਦੜਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ
Ad Position 24