ਮੋਗਾ, 26 ਮਈ (ਗੁਰਤੇਜ ਸਿੰਘ ਬੱਬੀ)-ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਚ ਸੱਤਾਧਾਰੀ ਸਰਕਾਰ ਦੇ ਨੁਮਾਇੰਦਿਆਂ ਨੇ ਮੋਗਾ ਸ਼ਹਿਰ ਅੰਦਰ ਦੂਸਰੀਆਂ ਪਾਰਟੀਆਂ ਦੇ ਉਮੀਦਵਾਰਾਂ ਨਾਲ ਸ਼ਰ੍ਹੇਆਮ ਧੱਕੇਸ਼ਾਹੀ ਕੀਤੀ ਜੋ ਕਿ ਇਕ ਲੋਕਤੰਤਰ ਦਾ ਘਾਣ ਹੈ ਅਤੇ ਇਸ ਨਾਲ ਇਹ ਗੱਲ ਵੀ ਸਾਬਤ ਹੋ ਗਈ ਕਿ ਸੱਤਾਧਾਰੀ ਸਰਕਾਰ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਚ ਆਪਣੀ ਹਾਰ ਕਬੂਲ ਕਰ ਚੁੱਕੀ ਹੈ ਇਸ ਲਈ ਉਹ ਧੱਕੇਸ਼ਾਹੀ ਨਾਲ ਚੋਣ ਜਿੱਤਣ ਲਈ ਹੀ ਗੁੰਡਾਗਰਦੀ ਕਰ ਰਹੀ ਹੈ¢ ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਕੀਤਾ¢ ਉਨ੍ਹਾਂ ਕਿਹਾ ਕਿ ਧੱਕੇਸ਼ਾਹੀ ਕਰਨ ਦੇ ਬਾਵਜੂਦ ਵੀ 'ਆਪ' ਪਾਰਟੀ ਦੇ ਮਨਸੂਬੇ ਕਾਮਯਾਬ ਨਹੀਂ ਹੋਣਗੇ ਅਤੇ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਸਪਸ਼ਟ ਬਹੁਮਤ ਪ੍ਰਾਪਤ ਕਰਕੇ ਮੇਅਰ ਬਣਾਏਗੀ ਕਿਉਂਕਿ ਪਹਿਲਾਂ ਵੀ ਨਗਰ ਨਿਗਮ ਦੀ ਕਮਾਂਡ ਕਾਂਗਰਸ ਕੋਲ ਸੀ ਅਤੇ 'ਆਪ' ਧੱਕੇ ਨਾਲ ਕਾਬਜ਼ ਹੋਈ ਸੀ¢