ਬੱਧਨੀ ਕਲਾਂ, 26 ਮਈ (ਸੰਜੀਵ ਕੋਛੜ)-ਆਮ ਆਦਮੀ ਪਾਰਟੀ ਵਲੋਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਪੰਜਾਬ ਵਿਧਾਨ ਸਭਾ ਦੀ ਐਸਟੀਮੇਟ ਕਮੇਟੀ ਦਾ ਤੀਸਰੀ ਵਾਰ ਚੇਅਰਮੈਨ ਲਗਾਉਣਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਾਸੀਆਂ ਲਈ ਮਾਣ ਵਾਲੀ ਗੱਲ ਹੈ | ਇਹ ਪ੍ਰਗਟਾਵਾ ਨਗਰ ਪੰਚਾਇਤ ਬੱਧਨੀ ਕਲਾਂ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ, ਅਮਨਦੀਪ ਸਿੰਘ ਅਮਨਾ ਸਿੱਧੂ ਨੰਬਰਦਾਰ ਤੇ ਬਲਾਕ ਪ੍ਰਧਾਨ, ਪਰਮਜੀਤ ਸਿੰਘ ਭੁੱਲਰ ਚੇਅਰਮੈਨ ਮਾਰਕੀਟ ਕਮੇਟੀ, ਜੀਵਨ ਗਰਗ ਕੌਂਸਲਰ, ਮਨਪ੍ਰੀਤ ਸਿੰਘ ਸਤਨਾਮ, ਜਗਰਾਜ ਸਿੰਘ ਜਾਜ਼ੀ ਨੰਬਰਦਾਰ ਤੇ ਹਲਕਾ ਇੰਚਾਰਜ ਸੋਸ਼ਲ ਮੀਡੀਆ, ਰਵੀ ਸ਼ਰਮਾ ਚੇਅਰਮੈਨ, ਮੇਜਰ ਸਿੰਘ ਕੌਂਸਲਰ ਆਦਿ ਨੇ ਕਰਦਿਆਂ ਜਿੱਥੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਵਧਾਈ ਦਿੱਤੀ, ਉੱਥੇ ਹੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ | ਇਸ ਦੌਰਾਨ ਪ੍ਰਧਾਨ ਜਗਜੀਤ ਸਿੰਘ ਦੀਸ਼ਾ ਨੇ ਆਪਣੇ ਨਿੱਜੀ ਦਫ਼ਤਰ 'ਚ ਵਧਾਈ ਦੇਣ ਪਹੁੰਚੇ ਆਗੂਆਂ ਅਤੇ ਵਰਕਰਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਵਿਧਾਇਕ ਬਿਲਾਸਪੁਰ ਇਕ ਅਜਿਹੇ ਵਿਅਕਤੀ ਹਨ ਜੋ ਕਿ ਹਲਕੇ ਦੇ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਹਮੇਸ਼ਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਵਾਉਣ 'ਚ ਵਿਸ਼ਵਾਸ ਰੱਖਦੇ ਹਨ | ਚੇਅਰਮੈਨ ਪਰਮਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੀਤੇ ਲੰਮੇ ਸਮੇਂ ਤੋਂ ਹਲਕਾ ਨਿਹਾਲ ਸਿੰਘ ਵਾਲਾ ਦੀਆਂ ਟੁੱਟੀਆਂ ਸੜਕਾਂ ਨੂੰ ਨਵੀਆਂ ਸੜਕਾਂ 'ਚ ਤਬਦੀਲ ਕਰਵਾਉਣ ਲਈ ਵਿਧਾਇਕ ਬਿਲਾਸਪੁਰ ਦਾ ਅਹਿਮ ਰੋਲ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਨੰਬਰਦਾਰ, ਦਰਸ਼ਨ ਸਿੰਘ ਗੋਲੂ ਨੰਬਰਦਾਰ, ਰਣਜੀਤ ਸਿੰਘ, ਕੁਲਦੀਪ ਸਿੰਘ ਅਮਨਾ ਯੂਥ ਪ੍ਰਧਾਨ, ਬੂਟਾ ਸਿੰਘ ਰਾਉੂਕੇ, ਰਾਜਪਾਲ ਸਿੰਘ ਸਰਪੰਚ ਰਣੀਆਂ, ਮਨਜਿੰਦਰ ਸਿੰਘ ਫੌਜੀ ਬੁੱਟਰ, ਜਗਤਾਰ ਸਿੰਘ ਕੂਨਰ ਸਰਪੰਚ, ਹਰਜੀਤ ਸਿੰਘ ਸਰਪੰਚ ਮੀਨੀਆਂ, ਰਾਜ ਕੁਮਾਰ ਗਰਗ, ਜਸਪ੍ਰੀਤ ਸਿੰਘ ਬਲਾਕ ਪ੍ਰਧਾਨ, ਤਰਸੇਮ ਲਾਲ ਬੱਬੂ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਆਗੂਆਂ ਤੇ ਵਰਕਰਾਂ ਨੇ ਵਿਧਾਇਕ ਬਿਲਾਸਪੁਰ ਨੂੰ ਵਧਾਈ ਦਿੱਤੀ | ਇਸ ਸਬੰਧੀ ਜਦੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਫੋਨ 'ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਸਮੁੱਚੀ ਹਾਈਕਮਾਂਡ ਅਤੇ ਆਗੂਆਂ, ਵਰਕਰਾਂ ਦਾ ਧੰਨਵਾਦ ਕੀਤਾ |