ਫ਼ਰੀਦਕੋਟ, 26 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਪਾਬੰਦੀਸ਼ੂਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਵੀਂ ਦਾਣਾ ਮੰਡੀ ਫ਼ਰੀਦਕੋਟ ਮੌਜੂਦ ਸਨ ਤਾਂ ਲਖਵਿੰਦਰ ਸਿੰਘ ਲੱਖਾ ਪੁੱਤਰ ਸ਼ਿੰਦਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ 1000 ਪਾਬੰਦੀਸ਼ੂਦਾ ਕੈਪਸੂਲ ਬਰਾਮਦ ਕੀਤੇ ਗਏ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |