08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸੀ. ਪੀ. ਆਈ. ਫ਼ਰੀਦਕੋਟ ਵਲੋਂ 31 ਮਈ ਨੂੰ ਜ਼ਿਲ੍ਹਾ ਪੱਧਰੀ ਕਨਵੈਨਸ਼ਨ

Ad Position 21
No active advertisement
ਅਜੀਤ ਡੈਸਕ 27-05-2026
ਫ਼ਰੀਦਕੋਟ, 26 ਮਈ (ਸਰਬਜੀਤ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਮੀਟਿੰਗ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਫ਼ਰੀਦਕੋਟ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਕੱਤਰ ਨੇ ਦੱਸਿਆ ਕਿ ਪਾਰਟੀ ਵਲੋਂ ਪੰਜਾਬ ਅਤੇ ਦੇਸ਼ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਮਿਤੀ 31 ਮਈ 2026 ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਫ਼ਰੀਦਕੋਟ ਵਿਖੇ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਦੌਰਾਨ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਮੁੱਦਿਆਂ ਜਿਵੇਂ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨਾ, ਬੇਰੁਜ਼ਗਾਰੀ ਦਾ ਖਾਤਮਾ ਕਰਦੇ ਹੋਏ ਬੇਰੁਜ਼ਗਾਰ ਅਤੇ ਨੌਜਵਾਨ ਪੀੜ੍ਹੀ ਵਾਸਤੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨਾ, ਨਸ਼ਿਆਂ ਦਾ ਖਾਤਮਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨਾ ਆਦਿ ਮੁੱਦਿਆਂ ਸਬੰਧੀ ਭਾਰਤੀ ਕਮਿਊਨਿਸ਼ਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸੀ ਵਿਸ਼ੇਸ਼ ਤੌਰ 'ਤੇ ਆਪਣੇ ਵਿਚਾਰ ਪੇਸ਼ ਕਰਨ ਲਈ ਪਹੁੰਚ ਰਹੇ ਹਨ | ਮੀਟਿੰਗ ਦੌਰਾਨ ਵੱਖ ਵੱਖ ਆਗੂ ਗੁਰਚਰਨ ਸਿੰਘ ਮਾਨ, ਸੁਖਜਿੰਦਰ ਸਿੰਘ ਤੂੰਬੜਭੰਨ, ਵੀਰ ਸਿੰਘ ਕੰਮੇਆਣਾ, ਗੋਰਾ ਪਿਪਲੀ, ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ, ਬਲਕਾਰ ਸਿੰਘ ਸਹੋਤਾ, ਚਰਨਜੀਤ ਸਿੰਘ ਚਮੇਲੀ, ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਜਗਤਾਰ ਸਿੰਘ ਸਾਬਕਾ ਸਰਪੰਚ, ਸੁਖਮੰਦਰ ਸਿੰਘ ਢੁੱਡੀ, ਨੱਥਾ ਸਿੰਘ ਅਰਾਈਆਂ ਵਾਲਾ ਕਲਾਂ ਅਤੇ ਸੁੰਦਰ ਸਿੰਘ ਭਾਣਾ ਆਦਿ ਆਪਣੇ ਵਿਚਾਰ ਪੇਸ਼ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਹੋਈ ਮੀਟਿੰਗ ਅਗਲੀ ਖ਼ਬਰ ਪਾਬੰਦੀਸ਼ੂਦਾ ਕੈਪਸੂਲਾਂ ਸਮੇਤ ਇਕ ਕਾਬੂ
Ad Position 24