ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਅਹਿਮ ਮੀਟਿੰਗ ਰਣਜੀਤ ਸਿੰਘ ਅÏਲਖ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਸੋਸ਼ਲ ਮੀਡੀਆ ਉਪਰ ਚੱਲ ਰਹੀਆਂ ਅਸਤੀਫ਼ਿਆਂ ਸਬੰਧੀ ਖ਼ਬਰਾਂ ਨੂੰ ਪੂਰੀ ਤਰ੍ਹਾਂ ਝੂਠ ਕਰਾਰ ਦਿੱਤਾ ਗਿਆ | ਮੈਂਬਰਾਂ ਨੇ ਮੀਟਿੰਗ ਵਿਚ ਹਾਜ਼ਰ ਹੋ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਿਚ ਪੂਰਾ ਵਿਸ਼ਵਾਸ ਪ੍ਰਗਟਾਇਆ | ਇਸ ਮੌਕੇ ਸੁਖਵੀਰ ਸਿੰਘ ਸਮਰਾ, ਅਮਨਇੰਦਰ ਸਿੰਘ ਬੰਨੀ ਬਰਾੜ ਵਰਕਿੰਗ ਕਮੇਟੀ ਮੈਂਬਰ, ਗੁਰਜੰਟ ਸਿੰਘ ਸੀਨੀਅਰ ਮੀਤ ਪ੍ਰਧਾਨ, ਜਗਦੇਵ ਸਿੰਘ ਸਰਕਲ ਪ੍ਰਧਾਨ ਫ਼ਰੀਦਕੋਟ, ਅਮਰੀਕ ਸਿੰਘ ਸਰਕਲ ਪ੍ਰਧਾਨ ਫ਼ਰੀਦਕੋਟ, ਬਲਕਰਨ ਸਿੰਘ ਬਰਾੜ ਸਰਕਲ ਪ੍ਰਧਾਨ ਸਾਦਿਕ, ਬੂਟਾ ਸਿੰਘ ਰੋਮਾਣਾ, ਪ੍ਰਗਟ ਸਿੰਘ ਜਨਰਲ ਸਕੱਤਰ, ਸੇਵਕ ਸਿੰਘ ਮੀਤ ਪ੍ਰਧਾਨ ਦਿਹਾਤੀ, ਵੀਰ ਸਿੰਘ ਮੀਤ ਪ੍ਰਧਾਨ ਸ਼ਹਿਰੀ, ਰਣਜੀਤ ਸਿੰਘ ਸੇਠੀ ਲੀਗਲ ਸੈੱਲ, ਜਸਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ ਫ਼ਰੀਦਕੋਟ, ਸੁਖਜਿੰਦਰ ਸਿੰਘ ਗ੍ਰੀਨ ਐਵੀਨਿਊ, ਬਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਸਾਧੂ ਸਿੰਘ ਰੋਮਾਣਾ ਪਿ੍ੰਸੀਪਲ ਸਮੇਤ ਹੋਰ ਆਗੂ ਹਾਜ਼ਰ ਸਨ |