ਮਲੋਟ, 26 ਮਈ (ਪਾਟਿਲ)-ਮਲੋਟ ਨਗਰ ਕੌਂਸਲ ਚੋਣਾਂ ਦੌਰਾਨ ਪਿਛਲੇ ਕਈ ਦਿਨਾਂ ਤੋਂ ਬਣੇ ਤਲਖ਼ ਮਾਹੌਲ ਦੇ ਬਾਵਜੂਦ ਵੋਟਿੰਗ ਦੇ ਦਿਨ ਪ੍ਰਸ਼ਾਸਨ ਵਲੋਂ ਕੀਤੇ ਪੁਖ਼ਤਾ ਪ੍ਰਬੰਧਾਂ ਪ੍ਰਤੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਸੰਤੁਸ਼ਟ ਨਜ਼ਰ ਆਏ | ਚੋਣਾਂ ਤੋਂ ਪਹਿਲਾਂ ਜਿੱਥੇ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਸਰਕਾਰ 'ਤੇ ਲਗਾਤਾਰ ਨਿਸ਼ਾਨੇ ਸਾਧ ਰਹੀਆਂ ਸਨ, ਉੱਥੇ ਅੱਜ ਚੋਣ ਪ੍ਰਬੰਧਾਂ ਨੂੰ ਲੈ ਕੇ ਕਾਫ਼ੀ ਹੱਦ ਤੱਕ ਤਸੱਲੀ ਪ੍ਰਗਟ ਕੀਤੀ ਗਈ | ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਕਾਂਗਰਸੀ ਉਮੀਦਵਾਰ ਅਸ਼ਵਨੀ ਖੇੜਾ ਅਤੇ ਭਾਜਪਾ ਪ੍ਰਧਾਨ ਸਤੀਸ਼ ਅਸੀਜਾ ਸਮੇਤ ਕਈ ਆਗੂਆਂ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ | ਜਿੱਥੇ ਵੀ ਤਲਖ਼ਕਲਾਮੀ ਦੀ ਸਥਿਤੀ ਬਣੀ, ਉੱਥੇ ਪੁਲਿਸ ਨੇ ਤੁਰੰਤ ਦਖ਼ਲ ਦੇ ਕੇ ਮਾਹੌਲ ਸ਼ਾਂਤ ਕੀਤਾ | ਉਧਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੀ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਅਧਿਕਾਰੀਆਂ ਨੂੰ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਮੁਕੰਮਲ ਕਰਵਾਉਣ ਦੀਆਂ