05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗੁਰਪ੍ਰੀਤ ਸਿੰਘ ਵਿਰਦੀ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰ ਬਣੇ

Ad Position 21
No active advertisement
ਅਜੀਤ ਡੈਸਕ 28-05-2026
ਮਲੋਟ, 27 ਮਈ (ਅਜਮੇਰ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਗੁਰਪ੍ਰੀਤ ਸਿੰਘ ਵਿਰਦੀ ਨੂੰ ਨਸ਼ਾ ਮੁਕਤੀ ਮੋਰਚਾ ਮਲੋਟ ਬਲਾਕ ਦਾ ਕੋਆਰਡੀਨੇਟਰ ਲਗਾ ਦਿੱਤਾ ਗਿਆ ਹੈ | ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਹੋਰ ਸੀਨੀਅਰ ਆਗੂਆਂ ਵਲੋਂ ਕੀਤੀ ਇਸ ਨਿਯੁਕਤੀ ਦਾ ਵੱਖ-ਵੱਖ ਅਹੁਦੇਦਾਰਾਂ ਦੁਆਰਾ ਸਵਾਗਤ ਕੀਤਾ ਜਾ ਰਿਹਾ ਹੈ | ਨਸ਼ਾ ਮੁਕਤੀ ਮੋਰਚਾ ਦੇ ਨਵ-ਨਿਯੁਕਤ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਦੀ ਨੇ ਇਸ ਨਿਯੁਕਤੀ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਜ਼ਿਕਰਯੋਗ ਹੈ ਕਿ ਨਸ਼ਾ ਮੁਕਤੀ ਮੋਰਚਾ ਦੇ ਪਹਿਲੇ ਕੋਆਰਡੀਨੇਟਰ ਬਲਰਾਜ ਸਿੰਘ ਨੇ ਪਾਰਟੀ ਨਾਲ ਨਾਰਾਜ਼ਗੀ ਜ਼ਾਹਿਰ ਕਰਦਿਆਂ ਅਸਤੀਫ਼ਾ ਦੇ ਦਿੱਤਾ ਸੀ |
Ad Position 22
No active advertisement
ਪਿਛਲੀ ਖ਼ਬਰ ਭਾਈ ਰਾਮ ਸਿੰਘ ਅਲੀਕਾਂ ਬਾਬਾ ਬੁੱਢਾ ਜੀ ਗ੍ਰੰਥੀ ਰਾਗੀ ਸਭਾ ਟਰੱਸਟ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਚੇਅਰਮੈਨ ਗੁਰਪ੍ਰੀਤ ਸਿੰਘ ਔਲਖ ਦੇ ਮਾਤਾ ਸੁਰਿੰਦਰ ਕੌਰ ਦਾ ਦਿਹਾਂਤ • ਅੰਤਿਮ ਸੰਸਕਾਰ 30 ਨੂੰ
Ad Position 24