ਡੱਬਵਾਲੀ, 27 ਮਈ (ਇਕਬਾਲ ਸਿੰਘ ਸ਼ਾਂਤ)-ਬਾਬਾ ਬੁੱਢਾ ਜੀ ਗ੍ਰੰਥੀ ਰਾਗੀ ਸਭਾ ਟਰੱਸਟ ਦਾ ਸਰਬਸੰਮਤੀ ਨਾਲ ਭਾਈ ਰਾਮ ਸਿੰਘ ਅਲੀਕਾਂ ਨੂੰ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਭਾਈ ਬਿੱਕਰ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਹੈਪੀ ਨੂੰ ਪ੍ਰਚਾਰਕ ਨਿਯੁਕਤ ਕੀਤਾ ਗਿਆ | ਭਾਈ ਮੰਗਲ ਸਿੰਘ ਪਾਨਾ ਨੂੰ ਸਲਾਹਕਾਰ ਬਣਾਇਆ ਗਿਆ, ਜਦਕਿ ਭਾਈ ਮਨਦੀਪ ਸਿੰਘ ਤੇ ਭਾਈ ਵਰਿਆਮ ਸਿੰਘ ਨੂੰ ਮੈਂਬਰ ਚੁਣਿਆ ਗਿਆ | ਚੋਣਾਂ ਸੰਬੰਧੀ ਮੀਟਿੰਗ ਗੁਰੂਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਸਭਾ ਦੇ ਬਾਨੀ ਗਿਆਨੀ ਗਿਆਨ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਹਾਜ਼ਰ ਸਮੂਹ ਮੈਂਬਰਾਂ ਵਲੋਂ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਭਾ ਦੇ ਸਕੱਤਰ ਭਾਈ ਦਲਜੀਤ ਸਿੰਘ, ਖ਼ਜ਼ਾਨਚੀ ਭਾਈ ਬਲਵਿੰਦਰ ਸਿੰਘ, ਭਾਈ ਨਰਪਤ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਬਲਦੇਵ ਸਿੰਘ, ਭਾਈ ਸੂਰਜ ਸਿੰਘ, ਭਾਈ ਲਵਪ੍ਰੀਤ ਸਿੰਘ ਅਤੇ ਭਾਈ ਸਿਕੰਦਰ ਸਿੰਘ ਵੀ ਮੌਜੂਦ ਸਨ |