05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 28-05-2026
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਸੂਬਾ ਵਿੱਤ ਸਕੱਤਰ ਪਰਮਪਾਲ ਸਿੰਘ ਰੂਬੀ ਅਤੇ ਸੂਬਾ ਪ੍ਰੈੱਸ ਸਕੱਤਰ ਅਮਨਇੰਦਰ ਸਿੰਘ ਘੁਡਾਣੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਮੀਟਿੰਗ ਦੌਰਾਨ ਯੂਨੀਅਨ ਦੀ ਸਟੇਟ ਕਮੇਟੀ ਦਾ ਵਿਸਥਾਰ ਕਰਦੇ ਹੋਏ ਸੰਦੀਪ ਕੁਮਾਰ ਬੱਤਰਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਹਾਜ਼ਰ ਆਗੂਆਂ ਤੇ ਮੈਂਬਰਾਂ ਵਲੋਂ ਸੰਦੀਪ ਕੁਮਾਰ ਬੱਤਰਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ | ਨਵੀਂ ਜ਼ਿੰਮੇਵਾਰੀ ਸੰਭਾਲਦੇ ਹੋਏ ਸੰਦੀਪ ਕੁਮਾਰ ਬੱਤਰਾ ਨੇ ਕਿਹਾ ਕਿ ਯੂਨੀਅਨ ਵਲੋਂ ਦਿੱਤੇ ਗਏ ਮਾਣ ਤੇ ਵਿਸ਼ਵਾਸ ਲਈ ਉਹ ਹਮੇਸ਼ਾ ਆਭਾਰੀ ਰਹਿਣਗੇ ਅਤੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮਜ਼ਬੂਤੀ ਤੇ ਕਰਮਚਾਰੀਆਂ ਦੀ ਭਲਾਈ ਲਈ ਉਹ ਹਰ ਸੰਭਵ ਯਤਨ ਕਰਨਗੇ | ਇਸ ਮੌਕੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਯੂਨੀਅਨ ਪੰਜਾਬ ਹਮੇਸ਼ਾ ਕਰਮਚਾਰੀਆਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ | ਯੂਨੀਅਨ ਦਾ ਹਰ ਅਹੁਦੇਦਾਰ ਆਪਣੇ ਫ਼ਰਜ਼ ਨੂੰ ਸੇਵਾ ਤੇ ਸਮਰਪਣ ਦੀ ਭਾਵਨਾ ਨਾਲ ਨਿਭਾ ਰਿਹਾ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੰਦੀਪ ਕੁਮਾਰ ਬੱਤਰਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬਿਹਤਰੀਨ ਢੰਗ ਨਾਲ ਨਿਭਾਉਂਦੇ ਹੋਏ ਯੂਨੀਅਨ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾਉਣਗੇ | ਆਉਣ ਵਾਲੇ ਸਮੇਂ ਵਿਚ ਯੂਨੀਅਨ ਕਰਮਚਾਰੀਆਂ ਦੇ ਹੱਕਾਂ ਤੇ ਭਲਾਈ ਲਈ ਹੋਰ ਵੱਡੇ ਪੱਧਰ 'ਤੇ ਸੰਘਰਸ਼ ਅਤੇ ਗਤੀਵਿਧੀਆਂ ਜਾਰੀ ਰੱਖੇਗੀ | ਮੀਟਿੰਗ ਦੌਰਾਨ ਭਵਿੱਖ ਵਿਚ ਕੀਤੀਆਂ ਜਾਣ ਵਾਲੀਆਂ ਯੂਨੀਅਨ ਗਤੀਵਿਧੀਆਂ ਅਤੇ ਕਰਮਚਾਰੀਆਂ ਨਾਲ ਸੰਬੰਧਿਤ ਮਸਲਿਆਂ 'ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੂਬਾ ਵਿੱਤ ਸਕੱਤਰ ਪਰਮਪਾਲ ਸਿੰਘ ਮੋਗਾ, ਸੂਬਾ ਪ੍ਰੈੱਸ ਸਕੱਤਰ ਅਮਨਇੰਦਰ ਸਿੰਘ ਘੁਡਾਣੀ, ਅਮਰਦੀਪ ਸਿੰਘ, ਸੁਨੀਲ ਕੁਮਾਰ ਜੱਗੀ ਕੁਮਾਰ, ਰਾਕੇਸ਼ ਕੁਮਾਰ, ਗੁਰਸਿਮਰਨਜੀਤ ਸਿੰਘ, ਰਵਿੰਦਰ ਕੁਮਾਰ, ਕਿਰਨਜੋਤ ਕੌਰ, ਰਾਜਪਾਲ ਸਿੰਘ, ਗੁਰਸ਼ਰਨਪਾਲ ਸਿੰਘ, ਸਾਹਿਲ ਸਰਦਾਨਾ, ਸਿਮਰਨਪ੍ਰੀਤ ਸਿੰਘ, ਬਲਰਾਜ ਸਿੰਘ, ਹਰਸੰਦੀਪ ਸਿੰਘ, ਪਵਨ ਕੁਮਾਰ, ਨਿਰਮਲ ਸਿੰਘ, ਰੋਹਿਤ ਕੁਮਾਰ, ਰੁਪਿੰਦਰਜੀਤ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਹਿਰਾਂ ਤੇ ਸੇਮਨਾਲੇ 'ਤੇ ਨਵੇਂ ਬਣੇ ਉਚੇ ਪੁਲਾਂ ਦੀਆਂ ਢਲਾਨਾਂ ਨੂੰ ਸੜਕ ਨਾਲ ਜੋੜਨ ਦੀ ਮੰਗ ਅਗਲੀ ਖ਼ਬਰ ਅੰਬੇਡਕਰ ਸਰਕਾਰੀ ਕਾਲਜ ਦੀ ਜਸਪ੍ਰੀਤ ਕੌਰ ਯੂਨੀਵਰਸਿਟੀ ਮੈਰਿਟ 'ਚ 6ਵੇਂ ਸਥਾਨ 'ਤੇ
Ad Position 24