05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

Ad Position 21
No active advertisement
ਅਜੀਤ ਡੈਸਕ 28-05-2026
ਜੈਤੋ, 27 ਮਈ (ਰੋੜੀਕਪੂਰਾ)-ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਤਹਿਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਰਾਮੇਆਣਾ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ 27, 28 ਤੇ 29 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਤਿੰਨੇ ਦਿਨ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਗੁਰਮਤਿ ਵਿਚਾਰਾਂ, ਰਸਭਿੰਨੇ ਕੀਰਤਨ ਅਤੇ ਧਾਰਮਿਕ ਦੀਵਾਨਾਂ ਰਾਹੀਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ 29 ਮਈ 2026 ਨੂੰ ਸ਼ਾਮ 5 ਵਜੇ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲੈਣ |
Ad Position 22
No active advertisement
ਪਿਛਲੀ ਖ਼ਬਰ ਉਮੀਦਵਾਰ ਵੋਟਾਂ ਦੀਆਂ ਗਿਣਤੀਆਂ-ਮਿਣਤੀਆਂ 'ਚ ਰੁਝੇ ਅਗਲੀ ਖ਼ਬਰ ਨਹਿਰਾਂ ਤੇ ਸੇਮਨਾਲੇ 'ਤੇ ਨਵੇਂ ਬਣੇ ਉਚੇ ਪੁਲਾਂ ਦੀਆਂ ਢਲਾਨਾਂ ਨੂੰ ਸੜਕ ਨਾਲ ਜੋੜਨ ਦੀ ਮੰਗ
Ad Position 24