ਜੈਤੋ, 27 ਮਈ (ਗੁਰਚਰਨ ਸਿੰਘ ਗਾਬੜੀਆ)-ਸ਼੍ਰੌਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਨਗਰ ਕੌਂਸਲ ਜੈਤੋ ਦੇ 10 ਵਾਰਡਾਂ ਲਈ ਪਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ ਨੂੰ ਹੋਣੀ ਹੈ | ਇਸ ਗਿਣਤੀ ਵਾਲੇ ਦਿਨ ਹਲਕਾ ਵਿਧਾਇਕ ਨੂੰ ਕਿਸੇ ਵੀ ਕੀਮਤ 'ਤੇ ਗਿਣਤੀ ਕੇਂਦਰ ਦੇ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ | ਕੇਂਦਰ ਵਿਚ ਸਿਰਫ ਉਹ ਵਿਅਕਤੀ ਗਿਣਤੀ ਵਿਚ ਸ਼ਾਮਿਲ ਹੋਣਗੇ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਸ਼ਰਤਾਂ ਪੂਰੀਆਂ ਕਰਦੇ ਹੋਣਗੇ |