ਸਾਦਿਕ, 27 ਮਈ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੇ ਜਨਰਲ ਸਕੱਤਰ ਦਲਜੀਤ ਸਿੰਘ ਮੁਮਾਰਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਗਰਮੀ ਦੇ ਪ੍ਰਕੋਪ ਨੂੰ ਦੇਖਦਿਆਂ ਖੇਤਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਸਵੇਰ ਦੀ ਜਗ੍ਹਾ ਸ਼ਾਮ ਨੂੰ ਦਿੱਤੀ ਜਾਵੇ ਕਿਉਂਕਿ ਸਵੇਰ ਸਮੇਂ ਬਿਜਲੀ ਆਉਣ ਨਾਲ ਕਿਸਾਨਾਂ ਵਲੋਂ ਝੋਨੇ ਦੀ ਪਨੀਰੀ ਨੂੰ ਲਗਾਏ ਜਾਂਦੇ ਪਾਣੀ ਦੇ ਦੁਪਹਿਰ ਸਮੇਂ ਤਪਣ ਨਾਲ ਝੋਨੇ ਦੀ ਪਨੀਰੀ ਸੜ ਰਹੀ ਹੈ ਜਿਸ ਨਾਲ ਜਿੱਥੇ ਪਨੀਰੀ ਦਾ ਨੁਕਸਾਨ ਹੋ ਰਿਹਾ ਹੈ ਉੱਥੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਦੀ ਵੀ ਚਿੰਤਾਂ ਸਤਾ ਰਹੀ ਹੈ | ਇਸ ਲਈ ਖੇਤਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਸ਼ਾਮ ਨੂੰ 5 ਵਜੇ ਤੋਂ 7 ਵਜੇ ਤੱਕ ਦਿੱਤੀ ਜਾਵੇ |