05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

15 ਜੂਨ ਤੋਂ ਪਹਿਲਾਂ ਕਿਸਾਨ ਰਜਿਸਟ੍ਰੇਸ਼ਨ ਕਰਕੇ ਉਤਸ਼ਾਹਿਤ ਰਾਸ਼ੀ ਪ੍ਰਾਪਤ ਕਰਨ

Ad Position 21
No active advertisement
ਅਜੀਤ ਡੈਸਕ 28-05-2026
ਫ਼ਰੀਦਕੋਟ, 27 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਹਰ ਸਾਲ ਦੀ ਤਰ੍ਹਾਂ ਸਾਲ 2026-27 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਉਤਸ਼ਾਹਿਤ ਰਾਸ਼ੀ ਦਿੱਤੀ ਜਾ ਰਹੀ ਹੈ | ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਲਈ ਇਹ ਸਕੀਮ 1 ਮਈ 2026 ਤੋਂ ਸ਼ੁਰੂ ਹੈ | ਕਿਸਾਨ 15 ਜੂਨ 2026 ਤੋਂ ਪਹਿਲਾਂ ਪਹਿਲਾਂ ਰਜਿਸਟਰ ਕਰ ਸਕਦੇ ਹਨ | ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਕੱਦੂ ਕਰਕੇ ਝੋਨਾ ਬੀਜਣ ਨਾਲੋਂ 15-20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ, ਜਿਸ ਕਰਕੇ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਘੱਟਣ ਤੋਂ ਬਚਾਇਆ ਜਾ ਸਕਦਾ ਹੈ ਅਤੇ ਨਾਲ ਹੀ ਇਸ ਵਿਧੀ ਨਾਲ ਲੇਬਰ ਦੇ ਪੈਸੇ ਵੀ ਬਚਦੇ ਹਨ | ਕਿਸਾਨ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰ ਸਕਦੇ ਹਨ, ਜਿਸ ਨਾਲ ਖੇਤ ਜਲਦੀ ਵਿਹਲਾ ਹੋਣ ਕਾਰਨ ਪਰਾਲੀ ਦੀ ਸਾਂਭ ਸੰਭਾਲ ਕਰਨੀ ਵੀ ਸੌਖੀ ਹੈ | ਪਿਛਲੇ ਸਾਲ ਵੀ ਫ਼ਰੀਦਕੋਟ ਜ਼ਿਲ੍ਹੇ ਵਿਚ 604 ਕਿਸਾਨਾਂ ਨੂੰ ਇਸ ਸਕੀਮ ਤਹਿਤ 76.39 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਬੈਂਕ ਖਾਤਿਆਂ ਵਿਚ ਪ੍ਰਾਪਤ ਹੋਈ | ਡਾ. ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਾਲ ਵੀ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ |
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀ ਤੇ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਖੇਤਾਂ ਦੀ ਬਿਜਲੀ ਸਪਲਾਈ ਸ਼ਾਮ ਨੂੰ ਦੇਣ ਦੀ ਮੰਗ
Ad Position 24