ਜੈਤੋ, 27 ਮਈ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਸਨਮਾਨਿਤ ਕੀਤਾ ਗਿਆ | ਸਿੱਖਿਆ ਦੇ ਖੇਤਰ ਵਿਚ ਉੱਤਮਤਾ ਨੂੰ ਉਤਸ਼ਾਹਿਤ ਕਰਦੇ ਹੋਏ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਆਪਣੇ ਸਾਲਾਨਾ 'ਅਕਾਦਮਿਕ ਅਚੀਵਰਜ਼ ਐਵਾਰਡ ਸਮਾਰੋਹ-2025-26' ਦੌਰਾਨ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ 100 ਤੋਂ ਵੱਧ ਸਕੂਲਾਂ ਦੇ 2000 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਸਮਾਰੋਹ ਵਿਚ ਸਿਲਵਰ ਓਕਸ ਸਕੂਲ ਸੇਵੇਵਾਲਾ ਜੈਤੋ ਦੇ ਦਸਵੀਂ ਦੇ 21 ਅਤੇ ਬਾਰ੍ਹਵੀਂ ਜਮਾਤ ਦੇ 12 ਵਿਦਿਆਰਥੀਆਂ ਨੂੰ ਸੀ.ਬੀ.ਐਸ.ਈ ਬੋਰਡ ਦੀਆਂ ਪ੍ਰੀਖਿਆਵਾਂ ਵਿਚ 80 ਪ੍ਰਤੀਸ਼ਤ ਤੋਂ ਵੱਧ ਅੰਕ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤÏਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਸਵੈ-ਅਨੁਸ਼ਾਸਨ ਅਤੇ ਸਖ਼ਤ ਮਿਹਨਤ ਨਾਲ ਆਪਣੇ ਟੀਚੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਸਮਾਰੋਹ ਵਿਚ ਸਕੂਲ ਦੇ ਅਧਿਆਪਕਾ ਸਬੀਨਾ ਅਤੇ ਮਨਪ੍ਰੀਤ ਕੌਰ ਨੂੰ ਵੀ ਵਿਸ਼ੇਸ਼ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਿਲਵਰ ਓਕਸ ਸਕੂਲ ਦੇ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਸਨਮਾਨ ਪ੍ਰਾਪਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਸਿੱਖਿਆ ਦੇਣਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਜੀਵਨ ਵਿਚ ਉੱਚੇ ਮੁਕਾਮ ਹਾਸਿਲ ਕਰਨ ਲਈ ਤਿਆਰ ਕਰਨਾ ਹੈ¢ ਸੰਸਥਾ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਸਮਾਗਮ ਵਿਚ ਕਰੀਅਰ ਕਾਉਂਸਲਿੰਗ ਅਤੇ ਭਵਿੱਖ ਦੀਆਂ ਚੁਣੌਤੀਆਂ ਬਾਰੇ ਵੀ ਮਾਰਗਦਰਸ਼ਨ ਕੀਤਾ ਗਿਆ | ਅੰਤ ਵਿਚ ਸੰਸਥਾ ਵਲੋਂ ਸਾਰੇ ਸਫ਼ਲ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ |