04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਡੀਜ਼ਲ-ਪੈਟਰੋਲ ਨੂੰ ਮਹਿੰਗਾ ਕਰ ਕੇ ਕੇਂਦਰ ਸਰਕਾਰ ਨੇ ਕੀਤਾ ਲੋਕਾਂ ਨਾਲ ਧੋਖਾ- ਪ੍ਰਧਾਨ ਹਰਨੇਕ ਸਿੰਘ ਲਾਦੀਆਂ

Ad Position 21
No active advertisement
ਅਜੀਤ ਡੈਸਕ 28-05-2026
ਸਮਾਲਸਰ, 27 ਮਈ (ਗੁਰਜੰਟ ਕਲਸੀ ਲੰਡੇ)-ਪਿਛਲੇ ਦਸ ਦਿਨਾਂ ਵਿਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਟਰੋਲ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਾਈਆਂ ਜਾ ਰਹੀਆਂ ਹਨ | ਹੁਣ ਤੱਕ ਤਕਰੀਬਨ 10 ਰੁਪਏ ਪਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਜਾ ਚੁੱਕੀਆਂ ਹਨ | ਇਸ ਨਾਲ ਪਹਿਲਾਂ ਤੋਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਦੇਸ਼ ਵਾਸੀਆਂ ਨੂੰ ਹੋਰ ਮੁਸੀਬਤਾਂ ਦਾ ਸਾਹਮਣਾ ਕਰਨਾ ਪਵੇਗਾ | ਇਹ ਪ੍ਰਗਟਾਵਾ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੇ ਕੌਮੀ ਪ੍ਰਧਾਨ ਸਰਪੰਚ ਹਰਨੇਕ ਸਿੰਘ ਲਾਦੀਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੁੱਖ ਲੋੜ ਡੀਜ਼ਲ ਹੈ, ਜਿਸ ਨਾਲ ਉਨ੍ਹਾਂ ਨੇ ਆਪਣੀਆਂ ਫ਼ਸਲਾਂ ਦੀ ਪੈਦਾਵਾਰ ਕਰਨੀ ਹੁੰਦੀ ਹੈ | ਦੂਸਰਾ ਲਗਾਤਾਰ ਵਧਦੀ ਮਹਿੰਗਾਈ ਦੀ ਮਾਰ ਵੀ ਕਿਸਾਨਾਂ ਨੂੰ ਹੀ ਝੱਲਣੀ ਪੈ ਰਹੀ ਹੈ | ਕਿਸਾਨਾਂ ਨੂੰ ਫ਼ਸਲਾਂ ਤਿਆਰ ਕਰਨ ਤੇ ਖਰਚਾ ਵੱਧ ਆ ਰਿਹਾ ਹੈ | ਕੇਂਦਰ ਦੀ ਭਾਜਪਾ ਦੀ ਸਰਕਾਰ ਲਗਾਤਾਰ ਕਾਰਪੋਰੇਟ ਘਰਾਨਿਆਂ ਦੇ ਹੱਥਾਂ ਵਿਚ ਖੇਡ ਰਹੀ ਹੈ | ਇਸ ਮੌਕੇ ਉਨ੍ਹਾਂ ਨੇ ਮੰਗ ਕੀਤੀ ਕਿ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ | ਫ਼ਸਲਾਂ ਦੇ ਭਾਅ ਸੂਚਕ ਕੀਮਤ ਅੰਕ ਨਾਲ ਜੋੜੇ ਜਾਣ | ਸਾਰੀਆਂ ਫ਼ਸਲਾਂ 'ਤੇ ਐਮ.ਐਸ.ਪੀ. ਦਿੱਤੀ ਜਾਵੇ | ਫ਼ਸਲੀ ਬੀਮਾ ਲਾਗੂ ਕੀਤਾ ਜਾਵੇ | ਬਿਨਾਂ ਮੋਟਰਾਂ ਵਾਲੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਪਹਿਲ ਦੇ ਅਧਾਰ 'ਤੇ ਮੁਫ਼ਤ ਕੁਨੈਕਸ਼ਨ ਦਿੱਤੇ ਜਾਣ | ਜਿੰਨਾ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਈਆਂ ਸਨ ਉਨ੍ਹਾਂ ਨੂੰ ਪੰਜਾਹ ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ | ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਪੂਰੀਆਂ ਸਹੂਲਤਾਂ ਮਿਲਣ | ਪਟਰੋਲ ਡੀਜ਼ਲ ਦੇ ਵਧਾਏ ਹੋਏ ਰੇਟ ਵਾਪਸ ਲਏ ਜਾਣ ਕਿਉਂਕਿ ਹੁਣ ਈਰਾਨ ਦੀ ਬੰਦਰਗਾਹ ਵੀ ਖੁੱਲ ਚੁੱਕੀ ਹੈ ਅਤੇ ਅੰਤਰਰਾਸ਼ਟਰੀ ਮਾਰਕੀਟ ਵਿਚ ਕੱਚੇ ਤੇਲ ਦੇ ਰੇਟ ਵੀ ਘੱਟ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਅਤੇ ਰੂਰਲ ਐਨ.ਜੀ.ਓ. ਮੋਗਾ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਸ਼ੂਟਰ ਜਸਪ੍ਰੀਤ ਸਿੰਘ ਨੇ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਕੀਤਾ ਕੁਆਲੀਫਾਈ
Ad Position 24