04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਅਸੀਂ ਦਹਾਕਿਆਂ ਤੋਂ ਚੱਲ ਰਹੀ ਚੋਣਾਂ ਦੌਰਾਨ ਗੁੰਡਾਗਰਦੀ ਦੀ ਰੀਤ ਤੋੜੀ-ਡਾ. ਬਲਜੀਤ ਕੌਰ

Ad Position 21
No active advertisement
ਅਜੀਤ ਡੈਸਕ 28-05-2026
ਮਲੋਟ, 27 ਮਈ (ਅਜਮੇਰ ਸਿੰਘ ਬਰਾੜ)-ਨਗਰ ਪਾਲਿਕਾ ਮਲੋਟ ਵਿਚ ਬਹੁਤ ਹੀ ਸ਼ਾਂਤੀਪੂਰਵਕ ਚੋਣਾਂ ਨੇਪਰੇ ਚੜ੍ਹਨ ਕਰਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਧਾਇਕਾ ਮਲੋਟ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਉਨ੍ਹਾਂ ਖ਼ੁਦ ਵਲੋਂ ਚੋਣਾਂ ਦੌਰਾਨ ਗੁੰਡਾਗਰਦੀ ਨਾ ਚੱਲਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ | ਉਨ੍ਹਾਂ ਇਸ ਗੱਲ ਲਈ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਤੇ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਵਧਾਈ ਵੀ ਦਿੱਤੀ ਕਿ ਉਨ੍ਹਾਂ ਵਲੋਂ ਨਗਰ ਪਾਲਿਕਾ ਮਲੋਟ ਦੀਆਂ ਚੋਣਾਂ ਬਹੁਤ ਹੀ ਚੰਗੇ ਢੰਗ ਨਾਲ ਕਰਵਾਈਆਂ ਗਈਆਂ ਹਨ | ਡਾ. ਬਲਜੀਤ ਕੌਰ ਨੇ ਕਿਹਾ ਕਿ ਨਗਰ ਪਾਲਿਕਾ ਦੀਆਂ ਚੋਣਾਂ ਵਿਚ ਮਾਹੌਲ ਬਹੁਤ ਹੀ ਭਾਈਚਾਰੇ ਵਾਲਾ ਤੇ ਸ਼ਾਂਤੀਪੂਰਵਕ ਰਿਹਾ ਅਤੇ ਕਿਤੇ ਵੀ ਕੋਈ ਗੁੰਡਾਗਰਦੀ ਜਾਂ ਕੋਈ ਅਜਿਹੀ ਘਟਨਾ ਨਹੀਂ ਹੋਈ, ਜਿਸ ਕਰਕੇ ਕਿਸੇ ਵੀ ਵੋਟਰ ਜਾਂ ਉਮੀਦਵਾਰ ਨੂੰ ਕੋਈ ਪ੍ਰੇਸ਼ਾਨੀ ਆਈ ਹੋਵੇ | ਉਨ੍ਹਾਂ ਕਿਹਾ ਕਿ ਪਹਿਲਾਂ ਅਕਸਰ ਹੀ ਨਗਰ ਪਾਲਿਕਾ ਦੀਆਂ ਚੋਣਾਂ ਵਿਚ ਰਵਾਇਤੀ ਪਾਰਟੀਆਂ ਤੇ ਖ਼ਾਸ ਤੌਰ 'ਤੇ ਰਾਜਭਾਗ ਕਰ ਰਹੀ ਪਾਰਟੀ ਦੂਜੀਆਂ ਪਾਰਟੀਆਂ ਉਪਰ ਦਬਾਅ ਪਾਉਂਦੀ ਅਤੇ ਦਹਾਕਿਆਂ ਤੋਂ ਇਕ ਦੂਜੇ ਉਪਰ ਧੱਕੇਸ਼ਾਹੀ ਦਾ ਕੰਮ ਚੱਲਦਾ ਆ ਰਿਹਾ ਸੀ, ਪਰ ਪਹਿਲੀ ਵਾਰ ਹੋਇਆ ਹੈ ਕਿ ਨਗਰਪਾਲਿਕਾ ਮਲੋਟ ਦੀਆਂ ਚੋਣਾਂ ਬਹੁਤ ਹੀ ਸਾਫ਼-ਸੁਥਰੇ ਢੰਗ ਨਾਲ ਹੋਈਆਂ ਹਨ | ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਨੇ ਵੀ ਕਿਹਾ ਕਿ ਬਹੁਤ ਹੀ ਸਫ਼ਲਤਾਪੂਰਵਕ ਚੋਣਾਂ ਹੋਈਆਂ ਹਨ ਅਤੇ ਕੋਈ ਵੀ ਗੁੰਡਾਗਰਦੀ ਵੇਖਣ ਨੂੰ ਨਹੀਂ ਮਿਲੀ | ਉਨ੍ਹਾਂ ਕਿਹਾ ਕਿ ਸ਼ਹਿਰੀ ਵੋਟਰ ਤੇ ਹਮਾਇਤੀਆਂ ਤੋਂ ਇਲਾਵਾ ਕਈ ਦਿਨਾਂ ਤੋਂ ਪਿੰਡਾਂ ਵਿਚੋਂ ਆਏ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਹਮਾਇਤੀਆਂ ਨੇ ਚੋਣਾਂ ਦੌਰਾਨ ਪ੍ਰਚਾਰ ਕੀਤਾ ਅਤੇ ਵੋਟਾਂ ਵਾਲੇ ਦਿਨ ਵੀ ਉਹ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ 'ਤੇ ਰਹੇ ਅਤੇ ਇਸ ਕਰਕੇ ਕੋਈ ਵੀ ਧੱਕੇਸ਼ਾਹੀ ਜਾਂ ਗੁੰਡਾਗਰਦੀ ਨਹੀਂ ਹੋ ਸਕੀ | ਉਨ੍ਹਾਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਸਹੀ ਢੰਗ ਨਾਲ ਚੋਣਾਂ ਕਰਵਾਉਣ ਲਈ ਧੰਨਵਾਦ ਕੀਤਾ | ਇਸ ਤੋਂ ਇਲਾਵਾ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਭਾਜਪਾ ਦੇ ਕੇਸ਼ਵ ਸਿਡਾਣਾ, ਵਾਰਡ ਨੰਬਰ 26 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗਾਇਕ ਸੱਤਪਾਲ ਭੂੰਦੜ ਤੇ ਹੋਰ ਆਗੂਆਂ ਨੇ ਵੀ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਹੋਣ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਰਾਹੀਂ ਆਈਲਟਸ ਤੇ ਪੀ.ਟੀ.ਈ. ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰੋ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਮੋਗਾ ਨੇ 13 ਸੇਵਾ ਕੇਂਦਰ ਬੰਦ ਕਰ ਕੇ ਦਿੱਤਾ ਧਰਨਾ
Ad Position 24