04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕੈਨੇਡਾ ਦੀ ਯੂਨੀਵਰਸਿਟੀ ਸਸਕੈਚਵਨ ਵਲੋਂ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਲਈ ਵੈਬੀਨਾਰ

Ad Position 21
No active advertisement
ਅਜੀਤ ਡੈਸਕ 28-05-2026
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪਿ੍ੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵੈਬੀਨਾਰ ਲਗਾਇਆ ਗਿਆ | ਇਹ ਵੈਬੀਨਾਰ ਕੈਨੇਡਾ ਦੇ ਸਸਕੈਚਵਨ ਪੋਲੀਟੈਕਨਿਕ ਦੇ ਮੁੱਖ ਅਧਿਕਾਰੀ ਐਡਵਰਡ ਵਰਥ ਵਲੋਂ ਲਗਾਇਆ ਗਿਆ | ਇਸ ਵੈਬੀਨਾਰ ਵਿਚ ਉਨ੍ਹਾਂ ਨੇ ਦੱਸਿਆ ਕਿ ਸਸਕੈਚਵਨ ਪੋਲੀਟੈਕਨਿਕ ਸੰਸਥਾ ਦਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਨਾਲ ਹੋਏ ਵਿਸ਼ੇਸ਼ ਸਮਝੌਤੇ ਤਹਿਤ ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੂੰ ਇਸ ਸੰਸਥਾ ਵਿਚ ਦਾਖ਼ਲਾ ਲੈਣ ਲਈ ਸਕਾਲਰਸ਼ਿਪ ਦਿੱਤੀ ਜਾਵੇਗੀ | ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਸਸਕੈਚਵਨ ਵਿਚ ਪੜ੍ਹਾਈ ਕਰਨਾ ਇਕ ਬਹੁਤ ਚੰਗਾ ਪਲੇਟਫ਼ਾਰਮ ਹੈ | ਕੈਨੇਡਾ ਦੀ ਪੜ੍ਹਾਈ ਨੂੰ ਸੰਸਾਰ ਦੇ ਸਭ ਤੋਂ ਚੰਗੇ ਦੇਸ਼ਾਂ ਵਿਚੋਂ ਗਿਣਿਆ ਗਿਆ ਹੈ | ਸਸਕੈਚਵਨ ਪੋਲੀਟੈਕਨਿਕ ਵਿਚ 28 ਹਜ਼ਾਰ ਵਿਦਿਆਰਥੀ ਰਜਿਸਟਰ ਹੋ ਚੁੱਕੇ ਹਨ | ਉਨ੍ਹਾਂ ਨੇ ਇਸ ਸੰਸਥਾ ਵਿਚ ਚੱਲ ਰਹੇ ਸਾਰੇ ਕੋਰਸਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਸਹਿਤ ਦੱਸਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਸਥਾ ਵਲੋਂ ਚੱਲ ਰਹੇ ਆਨਲਾਈਨ ਕੋਰਸਾਂ ਬਾਰੇ ਵੀ ਦੱਸਿਆ ਕਿ ਵਿਦਿਆਰਥੀ ਭਾਰਤ ਅਤੇ ਪੰਜਾਬ ਵਿਚ ਬੈਠੇ ਵੀ ਇਹ ਕੋਰਸ ਕਰ ਸਕਦੇ ਹਨ | ਇਨ੍ਹਾਂ ਕੋਰਸਾਂ ਦੁਆਰਾ ਜਾਰੀ ਹੋਏ ਸਰਟੀਫਿਕੇਟ ਉਨ੍ਹਾਂ ਦੇ ਵੀਜ਼ਾ ਲੱਗਣ ਵਿਚ ਸਹਾਈ ਹੋਣਗੇ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਅੰਗਰੇਜ਼ੀ ਵਿਸ਼ੇ ਪ੍ਰਤੀ ਕੁਸ਼ਲਤਾ ਅਤੇ ਕੰਪਿਊਟਰ ਦੀ ਜਾਣਕਾਰੀ ਹੋਰ ਵਧਾਉਣੀ ਚਾਹੀਦੀ ਹੈ ਤਾਂ ਜੋ ਵਿਦੇਸ਼ਾਂ ਵਿਚ ਵਿਦਿਆਰਥੀਆਂ ਨੂੰ ਭਾਸ਼ਾ ਅਤੇ ਟੈਕਨਾਲੋਜੀ ਸਬੰਧੀ ਕੋਈ ਦਿੱਕਤ ਨਾ ਆਵੇ | ਵੈਬੀਨਾਰ ਦੇ ਅੰਤ ਵਿਚ ਵਿਦਿਆਰਥੀਆਂ ਨੇ ਆਪਣੇ ਆਪਣੇ ਪ੍ਰਸ਼ਨ ਪੁੱਛੇ ਜਿਨ੍ਹਾਂ ਦੇ ਐਡਵਰਡ ਵਰਥ ਨੇ ਤਸੱਲੀਬਖ਼ਸ਼ ਜਵਾਬ ਦਿੱਤੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣਾ ਵਟਸਐਪ ਨੰਬਰ ਵੀ ਦਿੱਤਾ ਜਿਸ 'ਤੇ ਵਿਦਿਆਰਥੀ ਆਪਣੇ ਪ੍ਰਸ਼ਨ ਪੁੱਛ ਸਕਦੇ ਹਨ ਅਤੇ ਸਾਰੀ ਜਾਣਕਾਰੀ ਲੈ ਸਕਦੇ ਹਨ | ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਇਸ ਵੈਬੀਨਾਰ ਨੂੰ ਆਯੋਜਿਤ ਕਰਨ ਲਈ ਸਸਕੈਚਵਨ ਪੋਲੀਟੈਕਨਿਕ, ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਅਤੇ ਪਿ੍ੰਸੀਪਲ ਸਤਵਿੰਦਰ ਕੌਰ ਨੂੰ ਵਿਸ਼ੇਸ਼ ਤੌਰ 'ਤੇ ਧੰਨਵਾਦ ਕਿਹਾ | ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਅਸੀਂ ਆਪਣੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਣਾਉਣ ਲਈ ਹਰ ਸੰਭਵ ਯਤਨ ਕਰਦੇ ਰਹਾਂਗੇ | ਉਨ੍ਹਾਂ ਕਿਹਾ ਕਿ ਇਸ ਵੈਬੀਨਾਰ ਵਿਚ ਵਿਦਿਆਰਥੀਆਂ ਨੇ ਕੈਨੇਡਾ ਵਿਚ ਕਿਹੜੀ ਸਿੱਖਿਆ ਪ੍ਰਾਪਤ ਕਰਨੀ ਹੈ ਅਤੇ ਕਿਸ ਤਰ੍ਹਾਂ ਉੱਥੇ ਜਾ ਕੇ ਕੰਮ ਕਰਨਾ ਹੈ ਅਤੇ ਕਿਸ ਤਰ੍ਹਾਂ ਕੈਨੇਡਾ ਵਿਚ ਪੱਕੇ ਹੋਣਾ ਹੈ, ਬਾਰੇ ਵਡਮੁੱਲੀ ਜਾਣਕਾਰੀ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਵਿਖੇ ਵਿਦਿਆਰਥੀਆਂ ਦੀ ਸਿਹਤ, ਸੁਰੱਖਿਆ ਅਤੇ ਜਾਗਰੂਕਤਾ 'ਤੇ ਸੈਮੀਨਾਰ ਅਗਲੀ ਖ਼ਬਰ ਮੈਕਰੋ ਗਲੋਬਲ ਰਾਹੀਂ ਆਈਲਟਸ ਤੇ ਪੀ.ਟੀ.ਈ. ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰੋ-ਗੁਰਮਿਲਾਪ ਸਿੰਘ ਡੱਲਾ
Ad Position 24