04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮਨਿਸਟਰੀਅਲ ਕਾਮੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਜ਼ਿਲ੍ਹਾ ਪੱਧਰ 'ਤੇ ਐਕਸ਼ਨ ਕਰਨਗੇ

Ad Position 21
No active advertisement
ਅਜੀਤ ਡੈਸਕ 28-05-2026
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਨੇ ਕਿਹਾ ਕਿ ਅੱਜ ਮਿਤੀ 28 ਮਈ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ ਦਿੱਤੇ ਗਏ ਐਕਸ਼ਨ ਨੂੰ ਸਮਰਥਨ ਦਿੰਦਿਆਂ ਇਸ ਵਿਚ ਮਨਿਸਟਰੀਅਲ ਕਾਮੇ ਭਰਵੀਂ ਸ਼ਮੂਲੀਅਤ ਕਰਨਗੇ | ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਤਿੰਨ ਵੱਡੀਆਂ ਜਥੇਬੰਦੀਆਂ ਵਲੋਂ ਜੋ ਕਿ ਕੇਵਲ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ 'ਤੇ ਸੰਘਰਸ਼ ਲਈ ਇਕ ਪਲੇਟਫ਼ਾਰਮ 'ਤੇ ਇਕੱਠੀਆਂ ਹੋ ਇਕ ਸਾਂਝਾ ਮੰਚ ਬਣਾ ਕੇ ਲੜਨ ਦਾ ਫ਼ੈਸਲਾ ਕੀਤਾ ਗਿਆ ਸੀ ਅਤੇ ਅੱਜ 28 ਮਈ ਨੂੰ ਸੁੱਤੀ ਪੰਜਾਬ ਸਰਕਾਰ ਨੂੰ ਹਲੂਣਾ ਦੇ ਕੇ ਜਗਾਉਣ ਦੇ ਮਕਸਦ ਨਾਲ ਜ਼ਿਲ੍ਹਾ ਪੱਧਰ 'ਤੇ ਸੰਕੇਤਕ ਮੱਝ ਸਾਹਮਣੇ ਬੀਨ ਵਜਾਉਣ ਦਾ ਐਕਸ਼ਨ ਦਿੱਤਾ ਗਿਆ ਹੈ ਤਾਂ ਕਿ ਸਰਕਾਰ ਆਪਣੇ ਆਖ਼ਰੀ ਵਰ੍ਹੇ ਦੇ ਆਖ਼ਰੀ ਛੇ ਮਹੀਨਿਆਂ ਵਿਚ ਜਾਗ ਕੇ ਮੁਲਾਜ਼ਮ ਮੰਗਾਂ ਨੂੰ ਸੁਣ ਕੇ ਫ਼ੈਸਲਾ ਲਵੇ ਅਤੇ ਲਾਗੂ ਕਰੇ | ਇਸ ਸਬੰਧੀ ਸੂਬਾ ਪੈੱ੍ਰਸ ਸਕੱਤਰ ਗੁਰਪ੍ਰੀਤ ਸਿੰਘ ਖਟੜਾ ਅਤੇ ਪਰਮਪਾਲ ਸਿੰਘ ਰੂਬੀ ਮੋਗਾ ਵਲੋਂ ਜਾਰੀ ਪ੍ਰੈੱਸ ਨੋਟ ਰਾਹੀਂ ਦੱਸਿਆ ਗਿਆ ਕਿ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਵਲੋਂ ਪੀ.ਐਸ.ਐਮ.ਐਸ.ਯੂ. ਦੀ ਸਮੁੱਚੀ ਸੂਬਾ ਲੀਡਰਸ਼ਿਪ, ਵਿਭਾਗੀ ਜਥੇਬੰਦੀਆਂ ਦੀ ਲੀਡਰਸ਼ਿਪ ਅਤੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਸਾਹਿਬਾਨਾਂ ਨੂੰ ਅਪੀਲ ਜਾਰੀ ਕਰਦਿਆਂ ਕਿਹਾ ਕਿ ਉਹ ਇਸ ਜ਼ਿਲ੍ਹਾ ਪੱਧਰੀ ਐਕਸ਼ਨ ਵਿਚ ਸਾਥੀਆਂ ਸਮੇਤ ਭਰਵੀਂ ਸ਼ਮੂਲੀਅਤ ਕਰਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਭਾਸ਼ਾ ਸਮਰ ਕੈਂਪ 'ਚ ਵਿਦਿਆਰਥੀਆਂ ਨੇ ਮਿਜ਼ੋਰਮ ਦੀ ਪਰੰਪਰਾਗਤ ਖੇਡ ਦਾ ਲਿਆ ਆਨੰਦ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਵਿਖੇ ਵਿਦਿਆਰਥੀਆਂ ਦੀ ਸਿਹਤ, ਸੁਰੱਖਿਆ ਅਤੇ ਜਾਗਰੂਕਤਾ 'ਤੇ ਸੈਮੀਨਾਰ
Ad Position 24