ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਔਲਖ ਦੇ ਸਤਿਕਾਰਯੋਗ ਮਾਤਾ ਅਤੇ ਸਾਬਕਾ ਪ੍ਰਧਾਨ ਗੁਰਦੁਆਰਾ ਕਮੇਟੀ ਪਿਆਰਾ ਸਿੰਘ ਡਗਰੂ ਦੇ ਚਾਚੀ ਸੁਰਿੰਦਰ ਕੌਰ ਪਤਨੀ ਅਜਮੇਰ ਸਿੰਘ ਔਲਖ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ, ਜਿਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਡਗਰੂ ਵਿਖੇ 30 ਮਈ ਦਿਨ ਸਨਿੱਚਰਵਾਰ ਨੂੰ ਸਵੇਰੇ 10:30 ਕੀਤਾ ਜਾਵੇਗਾ | ਇਸ ਦੁੱਖ ਦੀ ਘੜੀ ਵਿਚ ਗੁਰਪ੍ਰੀਤ ਸਿੰਘ ਔਲਖ, ਪਿਆਰਾ ਸਿੰਘ ਔਲਖ ਤੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੌਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਸੀਨੀਅਰ ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਇੰਚਾਰਜ ਸੰਜੀਤ ਸਿੰਘ ਸਨੀ, ਅਕਾਲੀ ਆਗੂ ਅਮਰਜੀਤ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤਰਸੇਮ ਸਿੰਘ ਰੱਤੀਆਂ, ਬੂਟਾ ਸਿੰਘ ਦੌਲਤਪੁਰਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਬਿੰਦ ਸਿੰਘ ਸਿੰਘਾਂਵਾਲਾ, ਗੁਰਮੀਤ ਸਿੰਘ ਨੰਬਰਦਾਰ, ਅਕਾਲੀ ਆਗੂ ਕੁਲਦੀਪ ਸਿੰਘ ਜੋਗੇਵਾਲਾ, ਬਲਾਕ ਸੰਮਤੀ ਮੈਂਬਰ ਗੁਰਦਰਸ਼ਨ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ, ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ, ਸਾਬਕਾ ਡਿਪਟੀ ਮੇਅਰ ਜਰਨੈਲ ਸਿੰਘ ਦੁੱਨੇਕੇ, ਸਾਬਕਾ ਸਰਪੰਚ ਨਰਿੰਦਰ ਸਿੰਘ ਬੁੱਕਣ ਵਾਲਾ, ਸਾਬਕਾ ਸਰਪੰਚ ਗੁਰਚਰਨ ਸਿੰਘ ਕਾਲੀਏ ਵਾਲਾ, ਕੁਲਵਿੰਦਰ ਸਿੰਘ ਚੋਟੀਆਂ, ਸਰਕਲ ਪ੍ਰਧਾਨ ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਹਰਜਿੰਦਰ ਸਿੰਘ ਆਟੂ ਚੋਟੀਆਂ ਖ਼ੁਰਦ , ਬਲਜੀਤ ਸਿੰਘ ਜੱਸ ਮੰਗੇਵਾਲਾ, ਰਕੇਸ਼ ਅਰੋੜਾ ਮੋਗਾ, ਅਕਾਲੀ ਆਗੂ ਵਿਪਨਪਾਲ ਸਿੰਘ ਖੋਸਾ, ਜਸਵੀਰ ਸਿੰਘ ਸੰਘਾ ਡਰੋਲੀ ਭਾਈ, ਸਰਕਲ ਪ੍ਰਧਾਨ ਰਵਦੀਪ ਸਿੰਘ ਸੰਘਾ ਦਾਰਾਪੁਰ, ਬਲਜਿੰਦਰ ਸਿੰਘ ਦਾਰਾਪੁਰ, ਧਰਮ ਸਿੰਘ ਕਾਹਨ ਸਿੰਘ ਵਾਲਾ, ਗੁਰਪ੍ਰੀਤ ਸਿੰਘ ਧੱਲੇਕੇ, ਨਛੱਤਰ ਸਿੰਘ ਨਿਧਾਂਵਾਲਾ, ਰਾਜ ਸਿੰਘ ਨਿਧਾਂਵਾਲਾ ਨੇ ਦੁੱਖ ਸਾਂਝਾ ਕੀਤਾ |