07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ 'ਚ ਮੌਜੂਦਾ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ- ਢਿੱਲੋਂ

Ad Position 21
No active advertisement
ਅਜੀਤ ਡੈਸਕ 31-05-2026
ਬਰਗਾੜੀ, 30 ਮਈ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਹੋਈਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ 'ਚ ਮੌਜੂਦਾ ਸਰਕਾਰ ਦੇ ਵਿਧਾਇਕ ਤੇ ਮੰਤਰੀਆਂ ਵਲੋਂ ਸਾਰੇ ਪ੍ਰਸ਼ਾਸਨਿਕ ਅਧਿਅਕਾਰੀਆਂ 'ਤੇ ਦਬਾਅ ਬਣਾ ਕੇ ਵੱਖ-ਵੱਖ ਤਰ੍ਹਾਂ ਦੇ ਹੱਥਕੰਡੇ ਵਰਤ ਕਿ ਆਪਣੇ ਵਿਰੋਧੀਆਂ ਨੂੰ ਪਛਾੜ ਕਿ ਆਪਣੇ ਉਮੀਦਵਾਰਾਂ ਨੂੰ ਜਿਤਾ ਲੋਕਤੰਤਰ ਦਾ ਘਾਣ ਕੀਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਨੇ ਆਪਣੇ ਗ੍ਰਹਿ ਬਰਗਾੜੀ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਉਨ੍ਹਾਂ ਸੱਤ੍ਹਾ ਦੇ ਜ਼ੋਰ 'ਤੇ ਆਪਣੀਆਂ ਨਗਰ ਕੌਂਸਲ ਜੈਤੋਂ ਤੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ 'ਤੇ ਝੂਠੇ ਦੋਸ਼ ਲਗਾ ਕੇ ਕਾਗਜ਼ ਰੱਦ ਕਰਵਾ ਕੇ ਆਪਣੇ ਕੁਝ ਚਹੇਤੇ ਉਮੀਦਵਾਰਾਂ ਨੂੰ ਬਿਨ੍ਹਾ ਮੁਕਾਬਲਾ ਸਫ਼ਲ ਬਣਾਇਆ ਤੇ ਵੋਟਾਂ ਪੈਣ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਸਮੇਂ ਵੱਡੀ ਪੱਧਰ 'ਤੇ ਧਾਂਦਲੀਆਂ ਕਰਵਾ ਕਿ ਆਪਣੇ ਉਮੀਦਵਾਰਾਂ ਨੂੰ ਜੇਤੂ ਹੋਣ ਦਾ ਐਲਾਨ ਕਰਵਾਇਆ | ਉਨ੍ਹਾਂ ਕਿਹਾ ਕਿ ਭਾਂਵੇ ਮੌਜੂਦਾ ਸਰਕਾਰ ਨੇ ਆਪਣੇ ਉਮੀਦਵਾਰਾਂ ਨੂੰ ਸਫ਼ਲ ਬਣਾਉਣ ਲਈ ਹਰ ਗੈਰ ਲੋਕਤੰਤਰੀ ਢੰਗ ਦੀ ਵਰਤੋਂ ਕੀਤੀ ਪ੍ਰੰਤੂ ਇਸ ਦੇ ਬਾਵਜੂਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਰਹਿਨੁਮਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੇ ਕਿਸੇ ਪਾਰਟੀ ਨਾਲ ਗਠਜੋੜ ਨਾ ਹੋਣ ਦੇ ਬਾਵਜੂਦ ਸ਼ਹਿਰਾਂ ਦੀਆਂ ਚੋਣਾਂ 'ਚ ਸ਼ਾਨਦਾਰ ਸਫ਼ਲਤਾ ਹਾਸਿਲ ਕਰਨੀ ਪਾਰਟੀ ਲਈ ਮਾਣ ਵਾਲੀ ਗੱਲ ਹੈ | ਅਕਾਲੀ ਦਲ ਨੇ ਪੂਰੇ ਪੰਜਾਬ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਹ ਸਾਬਤ ਕਰ ਦਿੱਤਾ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਗਰਾਫ਼ ਦਿਨੋ-ਦਿਨ ਵੱਧ ਰਿਹਾ ਹੈ ਜੋ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਲਈ ਸ਼ੁਭ ਸੰਕੇਤ ਹੈ | ਇਸ ਮੌਕੇ ਹਰਭਜਨ ਸਿੰਘ ਢਿੱਲੋਂ, ਸਤਿੰਦਰਪਾਲ ਸਿੰਘ ਢਿੱਲੋਂ, ਮੱਖਣ ਸਿੰਘ ਪੰਚ, ਵੀਰ ਸਿੰਘ ਪੰਚ, ਰਣਜੀਤ ਸਿੰਘ ਗੋਂਦਾਰਾ, ਰਵੀ ਸ਼ਰਮਾ, ਜਗਸੀਰ ਸਿੰਘ ਜੱਗਾ ਗੋਂਦਾਰਾ, ਕੁਲਦੀਪ ਸਿੰਘ ਗੋਂਦਾਰਾ, ਚਮਕੌਰ ਸਿੰਘ ਪੰਚ, ਮਲਕੀਤ ਸਿੰਘ ਪੰਚ, ਜਗਸੀਰ ਸਿੰਘ ਸਿਵੀਆਂ, ਮਨੀ ਸਿਵੀਆਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਵਾਉਣ 'ਚ ਪ੍ਰਸ਼ਾਸਨ ਰਿਹਾ ਨਾਕਾਮਯਾਬ-ਕਰਨ ਦੁਲੱਟ ਭਗਤੂਆਣਾ ਅਗਲੀ ਖ਼ਬਰ ਜ਼ਿਲੇ੍ਹ ਦੀਆਂ ਨਗਰ ਕੌਂਸਲ ਚੋਣਾਂ 'ਚ ਪਾਰਟੀਆਂ ਦੀ ਕਾਰਗੁਜ਼ਾਰੀ ਦਾ ਹਾਲ
Ad Position 24
No active advertisement